Nehemiah 12:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਲੇਵੀਆਂ ਦੇ ਆਗੂ-ਹਸ਼ਬਯਾਹ, ਸ਼ੇਰੇਬਯਾਹ, ਕਦਮੀਏਲ ਦਾ ਪੁੱਤਰ ਯੇਸ਼ੂਆ ਅਤੇ ਉਨ੍ਹਾਂ ਦੇ ਭਰਾ, ਪਰਮੇਸ਼ੁਰ ਦੇ ਮਨੁੱਖ ਦਾਊਦ ਦੇ ਹੁਕਮ ਮੁਤਾਬਕ, ਉਹ ਉਸਤਤ ਦੇ ਗੀਤ ਸ਼ੁਰੂ ਕਰਨ ਲਈ ਇੱਕ-ਦੂਜੇ ਦੇ ਆਮ੍ਹੋ-ਸਾਹਮਣੇ ਖਲੋ ਗਏ, ਇੱਕ ਟੋਲਾ ਦੂਸਰੇ ਟੋਲੇ ਨੂੰ ਜਵਾਬ ਦਿੰਦਿਆਂ ਹੋਇਆਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਲੇਵੀਆਂ ਦੇ ਮੁਖੀਏ, - ਹਸ਼ਬਯਾਹ, ਸ਼ੇਰੇਬਯਾਹ ਅਰ ਕਦਮੀਏਲ ਦਾ ਪੁੱਤ੍ਰ ਯੇਸ਼ੂਆ ਅਤੇ ਉਨ੍ਹਾਂ ਦੇ ਭਰਾ ਪਰਮੇਸ਼ੁਰ ਦੇ ਜਨ ਦਾਊਦ ਦੇ ਹੁਕਮ ਅਨੁਸਾਰ ਉਸਤਤ ਅਤੇ ਧੰਨਵਾਦ ਲਈ ਉਨ੍ਹਾਂ ਦੇ ਆਹਮੋ ਸਾਹਮਣੇ ਪਹਿਰੇ ਉੱਤੇ ਪਹਿਰਾ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਲੇਵੀਆਂ ਦੇ ਆਗੂ ਇਹ ਸਨ: ਹਸ਼ਬਯਾਹ, ਸ਼ੇਰੇਬਯਾਹ ਅਤੇ ਕਦਮੀਏਲ ਦਾ ਪੁੱਤਰ ਯੇਸ਼ੂਆ ਅਤੇ ਉਨ੍ਹਾਂ ਦੇ ਭਰਾ ਪਰਮੇਸ਼ੁਰ ਦੇ ਦਾਸ ਦਾਊਦ ਦੇ ਹੁਕਮ ਅਨੁਸਾਰ ਆਹਮੋ-ਸਾਹਮਣੇ ਉਸਤਤ ਅਤੇ ਧੰਨਵਾਦ ਕਰਨ ਲਈ ਨਿਯੁਕਤ ਸਨ।