Nehemiah 13:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਦਿਨਾਂ ਵਿੱਚ, ਯਹੂਦਾਹ ਵਿੱਚ ਮੈਂ ਲੋਕਾਂ ਨੂੰ ਸਬਤ ਦੇ ਦਿਨ ਵੀ ਕੰਮ ਕਰਦਿਆਂ ਵੇਖਿਆ ਤੇ ਲੋਕਾਂ ਨੂੰ ਅੰਗੂਰਾਂ ਚੋ ਦਾਖ ਕੱਢਦਿਆਂ ਵੀ ਵੇਖਿਆ। ਮੈਂ ਲੋਕਾਂ ਨੂੰ ਅਨਾਜ ਲਿਆਕੇ ਖੋਤਿਆਂ ਉੱਪਰ ਲਦ੍ਦਦਿਆਂ ਵੀ ਵੇਖਿਆ ਅਤੇ ਮੈਂ ਉਨ੍ਹਾਂ ਨੂੰ ਮੈਅ, ਅੰਗੂਰ, ਅੰਜੀਰ ਅਤੇ ਹੋਰ ਵਸਤਾਂ ਸ਼ਹਿਰ ਵਿੱਚ ਲਿਜਾਂਦਿਆਂ ਵੀ ਵੇਖਿਆ। ਉਹ ਲੋਕ ਇਹ ਸਭ ਵਸਤਾਂ ਸਬਤ ਦੇ ਦਿਨ ਯਰੂਸ਼ਲਮ ਵਿੱਚ ਲਿਆਉਂਦੇ ਸਨ ਤਾਂ ਮੈਂ ਉਨ੍ਹਾਂ ਨੂੰ ਇਸ ਸਭ ਤੋਂ ਖਬਰਦਾਰ ਕੀਤਾ ਤੇ ਉਨ੍ਹਾਂ ਨੂੰ ਸਬਤ ਦੇ ਦਿਨ ਵਪਾਰ ਕਰਨੋ ਵਰਜਿਆ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹੀਂ ਦਿਨੀਂ ਮੈਂ ਯਹੂਦਾਹ ਵਿੱਚ ਵੇਖਿਆ ਕਈ ਜਿਹੜੇ ਸਬਤ ਦੇ ਦਿਨ ਅੰਗੂਰਾਂ ਨੂੰ ਚੁਬੱਚਿਆਂ ਵਿੱਚ ਪੀੜਦੇ ਸਨ ਅਤੇ ਭਰੀਆਂ ਨੂੰ ਖੋਤੀਆਂ ਉੱਤੇ ਲੱਦ ਕੇ ਅੰਦਰ ਲਿਆਉਂਦੇ ਸਨ ਇਸੇ ਤਰਾਂ ਮੈ ਅਰ ਅੰਗੂਰ ਅਤੇ ਅੰਜੀਰ ਅਰ ਨਾਨਾ ਪਰਕਾਰ ਦੇ ਭਾਰ ਸਬਤ ਦੇ ਦਿਨ ਵਿੱਚ ਯਰੂਸ਼ਲਮ ਦੇ ਅੰਦਰ ਲਿਆਉਂਦੇ ਸਨ ਅਤੇ ਜਿਸ ਦਿਨ ਓਹ ਖਾਣ ਦੀਆਂ ਚੀਜ਼ਾਂ ਵੇਚਣ ਲੱਗੇ ਤਾਂ ਮੈਂ ਗਵਾਹੀ ਲਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਦਿਨਾਂ ਵਿੱਚ ਮੈਂ ਯਹੂਦਾਹ ਵਿੱਚ ਕਈ ਮਨੁੱਖਾਂ ਨੂੰ ਵੇਖਿਆ ਜਿਹੜੇ ਸਬਤ ਦੇ ਦਿਨ ਅੰਗੂਰਾਂ ਨੂੰ ਹੌਦਾਂ ਵਿੱਚ ਪੀੜਦੇ ਸਨ ਅਤੇ ਪੂਲਿਆਂ ਨੂੰ ਗਧਿਆਂ ਉੱਤੇ ਲੱਦ ਕੇ ਅੰਦਰ ਲਿਆਉਂਦੇ ਸਨ, ਇਸੇ ਤਰ੍ਹਾਂ ਮਧ, ਅੰਗੂਰ, ਹੰਜ਼ੀਰ ਅਤੇ ਨਾਨਾ ਪ੍ਰਕਾਰ ਦੇ ਭਾਰ ਸਬਤ ਦੇ ਦਿਨ ਯਰੂਸ਼ਲਮ ਦੇ ਅੰਦਰ ਲਿਆਉਂਦੇ ਸਨ। ਇਸ ਲਈ ਮੈਂ ਉਨ੍ਹਾਂ ਨੂੰ ਸਬਤ ਦੇ ਦਿਨ ਕੋਈ ਵੀ ਭੋਜਨ ਵਸਤੂ ਨਾ ਵੇਚਣ ਦੀ ਚਿਤਾਉਣੀ ਦਿੱਤੀ।