Nehemiah 13:25 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਫ਼ਿਰ ਮੈਂ ਉਨ੍ਹਾਂ ਆਦਮੀਆਂ ਨੂੰ ਕਿਹਾ ਕਿ ਉਹ ਗਲਤ ਕੰਮ ਕਰ ਰਹੇ ਸਨ ਤੇ ਉਨ੍ਹਾਂ ਨੂੰ ਗਾਲ੍ਹਾਂ ਕੱਢੀਆਂ। ਕਈਆਂ ਨੂੰ ਤਾਂ ਮੈਂ ਕੁਟਿਆ ਵ੍ਵੀ ਤੇ ਕਈਆਂ ਦੇ ਵਾਲ ਵੀ ਪੁੱਟ ਦਿੱਤੇ। ਮੈਂ ਉਨ੍ਹਾਂ ਨੂੰ ਪਰਮੇਸ਼ੁਰ ਦੇ ਨਾਂ ਦੀ ਸੌਂਹ ਲੈਣ ਲਈ ਮਜ਼ਬੂਰ ਕੀਤਾ। ਮੈਂ ਉਨ੍ਹਾਂ ਨੂੰ ਆਖਿਆ, “ਆਪਣੀਆਂ ਧੀਆਂ ਨੂੰ ਉਨ੍ਹਾਂ ਦੇ ਮੁੰਡਿਆਂ ਨਾਲ ਵਿਆਹ ਕਰਵਾਉਣ ਲਈ ਨਾ ਦਿਓ। ਉਨ੍ਹਾਂ ਵਿਦੇਸ਼ੀਆਂ ਦੀਆਂ ਧੀਆਂ ਨਾਲ ਆਪਣੇ ਪੁੱਤਰਾਂ ਦਾ ਵਿਆਹ ਨਾ ਕਰੋ। ਤੁਸੀਂ ਉਨ੍ਹਾਂ ਦੀਆਂ ਧੀਆਂ ਨਾਲ ਵਿਆਹ ਨਾ ਕਰਿਓ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਉਨ੍ਹਾਂ ਨਾਲ ਝਗੜਿਆ ਅਤੇ ਉਨ੍ਹਾਂ ਨੂੰ ਫਿਟਕਾਰਿਆ ਅਤੇ ਉਨ੍ਹਾਂ ਵਿੱਚੋਂ ਕਈਆਂ ਨੂੰ ਮਾਰਿਆ ਅਤੇ ਉਨ੍ਹਾਂ ਦੇ ਵਾਲ ਪੁੱਟੇ ਅਤੇ ਉਨ੍ਹਾਂ ਨੂੰ ਪਰਮੇਸ਼ੁਰ ਦੀ ਸੌਂਹ ਖੁਆਈ ਕਿ ਤੁਸਾਂ ਆਪਣੀਆਂ ਧੀਆਂ ਉਨ੍ਹਾਂ ਦੇ ਪੁੱਤ੍ਰਾਂ ਨੂੰ ਨਾ ਦੇਣੀਆਂ ਅਤੇ ਨਾ ਆਪਣਿਆਂ ਪੁੱਤ੍ਰਾਂ ਲਈ ਅਤੇ ਨਾ ਆਪਣੇ ਲਈ ਉਨ੍ਹਾਂ ਦੀਆਂ ਧੀਆਂ ਲੈਣੀਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਮੈਂ ਉਨ੍ਹਾਂ ਨੂੰ ਝਿੜਕਿਆ ਅਤੇ ਫਿਟਕਾਰਿਆ ਅਤੇ ਉਨ੍ਹਾਂ ਵਿੱਚੋਂ ਕਈਆਂ ਨੂੰ ਮਾਰਿਆ ਅਤੇ ਉਨ੍ਹਾਂ ਦੇ ਵਾਲ਼ ਪੁੱਟਵਾਏ ਅਤੇ ਉਨ੍ਹਾਂ ਨੂੰ ਪਰਮੇਸ਼ੁਰ ਦੀ ਸਹੁੰ ਖੁਆਈ, “ਤੁਸੀਂ ਆਪਣੀਆਂ ਧੀਆਂ ਦਾ ਵਿਆਹ ਉਨ੍ਹਾਂ ਦੇ ਪੁੱਤਰਾਂ ਨਾਲ ਨਹੀਂ ਕਰੋਗੇ ਅਤੇ ਨਾ ਹੀ ਆਪਣਾ ਜਾਂ ਆਪਣੇ ਪੁੱਤਰਾਂ ਦਾ ਵਿਆਹ ਉਨ੍ਹਾਂ ਦੀਆਂ ਧੀਆਂ ਨਾਲ ਕਰੋਗੇ।