Nehemiah 13:26 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕੀ ਇਸਰਾਏਲ ਦੇ ਪਾਤਸ਼ਾਹ, ਸੁਲੇਮਾਨ ਨੇ ਇਹੋ ਜਿਹੀਆਂ ਔਰਤਾਂ ਕਾਰਣ ਹੀ ਪਾਪ ਨਹੀਂ ਕੀਤਾ? ਸਾਰੀਆਂ ਕੌਮਾਂ ਵਿੱਚ ਉਸ ਵਰਗਾ ਕੋਈ ਪਾਤਸ਼ਾਹ ਨਹੀਂ ਸੀ। ਉਹ ਆਪਣੇ ਪਰਮੇਸ਼ੁਰ ਦਾ ਪਿਆਰਾ ਸੀ। ਤੇ ਪਰਮੇਸ਼ੁਰ ਨੇ ਉਸ ਨੂੰ ਸਾਰੇ ਇਸਰਾਏਲ ਉੱਪਰ ਪਾਤਸ਼ਾਹੀ ਬਖਸ਼ੀ ਸੀ, ਪਰ ਵਿਦੇਸ਼ੀ ਔਰਤਾਂ ਨੇ ਉਸ ਤੋਂ ਵੀ ਪਾਪ ਕਰਵਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਕੀ ਇਸਰਾਏਲ ਦੇ ਪਾਤਸ਼ਾਹ ਸੁਲੇਮਾਨ ਨੇ ਇਨ੍ਹਾਂ ਹੀ ਗੱਲਾਂ ਵਿੱਚ ਪਾਪ ਨਹੀਂ ਕੀਤਾ? ਭਾਵੇਂ ਬਹੁਤੀਆਂ ਕੌਮਾਂ ਵਿੱਚ ਉਹ ਦੇ ਵਰਗਾ ਕੋਈ ਪਾਤਸ਼ਾਹ ਨਹੀਂ ਸੀ ਜੋ ਆਪਣੇ ਪਰਮੇਸ਼ੁਰ ਦਾ ਪਿਆਰਾ ਸੀ ਅਤੇ ਪਰਮੇਸ਼ੁਰ ਨੇ ਉਹ ਨੂੰ ਸਾਰੇ ਇਸਰਾਏਲ ਉੱਤੇ ਪਾਤਸ਼ਾਹੀ ਦਿੱਤੀ ਤਾਂ ਵੀ ਓਪਰੀਆਂ ਤੀਵੀਆਂ ਨੇ ਉਸ ਕੋਲੋਂ ਪਾਪ ਕਰਵਾਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਇਸਰਾਏਲ ਦੇ ਰਾਜਾ ਸੁਲੇਮਾਨ ਨੇ ਇਨ੍ਹਾਂ ਹੀ ਗੱਲਾਂ ਦੇ ਕਾਰਨ ਪਾਪ ਨਹੀਂ ਕੀਤਾ? ਭਾਵੇਂ ਬਹੁਤੀਆਂ ਕੌਮਾਂ ਵਿੱਚ ਉਸ ਦੇ ਵਰਗਾ ਕੋਈ ਰਾਜਾ ਨਹੀਂ ਸੀ ਅਤੇ ਉਹ ਆਪਣੇ ਪਰਮੇਸ਼ੁਰ ਦਾ ਪਿਆਰਾ ਸੀ ਅਤੇ ਪਰਮੇਸ਼ੁਰ ਨੇ ਉਸ ਨੂੰ ਸਾਰੇ ਇਸਰਾਏਲ ਉੱਤੇ ਰਾਜਾ ਬਣਾਇਆ ਤਾਂ ਵੀ ਗੈਰ-ਕੌਮੀ ਇਸਤਰੀਆਂ ਨੇ ਉਸ ਕੋਲੋਂ ਪਾਪ ਕਰਵਾਇਆ।