Nehemiah 2:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਰਤਹਸ਼ਸ਼ਤਾ ਪਾਤਸ਼ਾਹ ਦੇ 20ਵੇਂ, ਵਰ੍ਹੇ ਨੀਸਾਨ ਦੇ ਮਹੀਨੇ ਵਿੱਚ ਕੁਝ ਮੈਅ ਪਾਤਸ਼ਾਹ ਕੋਲ ਲਿਆਈ ਗਈ। ਮੈਂ ਮੈਅ ਚੁੱਕ ਕੇ ਪਾਤਸ਼ਾਹ ਨੂੰ ਦਿੱਤੀ। ਪਹਿਲਾਂ ਜਦੋਂ ਵੀ ਮੈਂ ਪਾਤਸ਼ਾਹ ਸਾਹਮਣੇ ਹੁੰਦਾ ਸੀ ਕਦੇ ਇੰਨਾ ਉਦਾਸ ਨਹੀਂ ਸੀ ਹੋਇਆ, ਪਰ ਹੁਣ ਮੈਂ ਬੜਾ ਉਦਾਸ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਐਉਂ ਹੋਇਆ ਕਿ ਅਰਤਹਸ਼ਸ਼ਤਾ ਪਾਤਸ਼ਾਹ ਦੇ ਵੀਹਵੇਂ ਵਰ੍ਹੇ ਨੀਸਾਨ ਦੇ ਮਹੀਨੇ ਵਿੱਚ ਮੈਂ ਉਹ ਦੇ ਸਾਹਮਣੇ ਸੀ ਤਾਂ ਮੈ ਚੁੱਕ ਕੇ ਮੈਂ ਪਾਤਸ਼ਾਹ ਨੂੰ ਦਿੱਤੀ ਪਰ ਮੈਂ ਉਸਦੇ ਹਜ਼ੂਰ ਪਹਿਲਾਂ ਕਦੀ ਉਦਾਸ ਨਹੀਂ ਸਾਂ ਹੋਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਇਸ ਤਰ੍ਹਾਂ ਹੋਇਆ ਕਿ ਰਾਜਾ ਅਰਤਹਸ਼ਸ਼ਤਾ ਦੇ ਵੀਹਵੇਂ ਸਾਲ ਦੇ ਨੀਸਾਨ ਮਹੀਨੇ ਵਿੱਚ ਜਦ ਮਧ ਉਸ ਦੇ ਸਾਹਮਣੇ ਲਿਆਂਦੀ ਗਈ, ਤਦ ਮੈਂ ਮਧ ਚੁੱਕ ਕੇ ਰਾਜਾ ਨੂੰ ਦਿੱਤੀ ਪਰ ਇਸ ਤੋਂ ਪਹਿਲਾਂ ਮੈਂ ਉਸ ਦੇ ਸਾਹਮਣੇ ਕਦੇ ਉਦਾਸ ਨਹੀਂ ਹੋਇਆ ਸੀ।