Nehemiah 2:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਮੈਂ ਉਨ੍ਹਾਂ ਸਾਰੇ ਲੋਕਾਂ ਨੂੰ ਆਖਿਆ, “ਤੁਸੀਂ ਦੇਖ ਰਹੇ ਹੋ ਕਿ ਅਸੀਂ ਇੱਥੇ ਕਿੰਨੀ ਮੁਸੀਬਤ ਵਿੱਚ ਹਾਂ। ਯਰੂਸ਼ਲਮ ਉੱਜੜ ਕੇ ਖੰਡਰ ਹੋ ਗਿਆ ਹੈ ਤੇ ਇਸਦੇ ਫਾਟਕ ਅੱਗ ’ਚ ਝੁਲਸ ਗਏ ਹਨ। ਚਲੋ ਆਪਾਂ ਮੁੜ ਤੋਂ ਯਰੂਸ਼ਲਮ ਦੀ ਕੰਧ ਉਸਾਰੀਏ, ਫਿਰ ਸਾਨੂੰ ਹੋਰ ਵੱਧੇਰੇ ਸ਼ਰਮਸਾਰ ਨਹੀਂ ਹੋਣਾ ਪਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਮੈਂ ਉਨ੍ਹਾਂ ਨੂੰ ਆਖਿਆ, ਤੁਸੀਂ ਉਸ ਦੁਰਦਸ਼ਾ ਨੂੰ ਵੇਖਦੇ ਹੋ ਜਿਹ ਦੇ ਵਿੱਚ ਅਸੀਂ ਹਾਂ ਕਿ ਯਰੂਸ਼ਲਮ ਉੱਜੜ ਗਿਆ ਹੈ ਅਤੇ ਉਹ ਦੇ ਫਾਟਕ ਅੱਗ ਨਾਲ ਸੜ ਗਏ ਹਨ। ਆਓ, ਅਸੀਂ ਯਰੂਸ਼ਲਮ ਦੀ ਕੰਧ ਬਣਾਈਏ ਭਈ ਅੱਗੇ ਨੂੰ ਅਸੀਂ ਬੋਲੀ ਵਿੱਚ ਨਾ ਆਈਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਮੈਂ ਉਨ੍ਹਾਂ ਨੂੰ ਕਿਹਾ, “ਤੁਸੀਂ ਆਪ ਵੇਖਦੇ ਹੋ ਕਿ ਅਸੀਂ ਕਿੰਨੀ ਦੁਰਦਸ਼ਾ ਵਿੱਚ ਪਏ ਹਾਂ ਕਿ ਯਰੂਸ਼ਲਮ ਉੱਜੜ ਗਿਆ ਹੈ ਅਤੇ ਉਸ ਦੇ ਫਾਟਕ ਅੱਗ ਨਾਲ ਜਲੇ ਹੋਏ ਹਨ। ਆਉ, ਅਸੀਂ ਯਰੂਸ਼ਲਮ ਦੀ ਸ਼ਹਿਰਪਨਾਹ ਨੂੰ ਬਣਾਈਏ ਤਾਂ ਜੋ ਭਵਿੱਖ ਵਿੱਚ ਸਾਡੀ ਨਿੰਦਿਆ ਨਾ ਹੋਵੇ।”