Nehemiah 2:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਜਦੇਂ ਹੋਰੋਨ ਦੇ ਸਨਬਲਟ ਅਤੇ ਟੋਬੀਯਾਹ ਅੰਮੋਨੀ ਅਧਿਕਾਰੀ ਅਤੇ ਅਰਬੀ ਗਸ਼ਮ ਨੇ ਸੁਣਿਆ ਕਿ ਅਸੀਂ ਇਸ ਨੂੰ ਮੁੜ ਤੋਂ ਉਸਾਰ ਰਹੇ ਹਾਂ, ਤਾਂ ਉਨ੍ਹਾਂ ਨੇ ਬੜੀ ਬਦਤਮੀਜ਼ੀ ਨਾਲ ਸਾਡਾ ਮਖੌਲ ਉਡਾਇਆ ਅਤੇ ਕਿਹਾ, “ਤੁਸੀਂ ਕੀ ਕਰ ਰਹੇ ਹੋ? ਕੀ ਤੁਸੀਂ ਪਾਤਸ਼ਾਹ ਦੇ ਖਿਲਾਫ਼ ਵਿਦ੍ਰੋਹ ਕਰ ਰਹੇ ਹੋ?”
Punjabi Bible 2016 - ਪਵਿੱਤਰ ਬਾਈਬਲ O.V.
ਜਦ ਸਨਬਲਟ ਹੋਰੋਨੀ, ਟੋਬੀਯਾਹ ਅੰਮੋਨੀ ਟਹਿਲੂਏ ਅਤੇ ਅਰਬੀ ਗਸ਼ਮ ਨੇ ਸੁਣਿਆ ਤਾਂ ਉਨ੍ਹਾਂ ਨੇ ਸਾਡਾ ਮਖੌਲ ਉਡਾਇਆ ਅਤੇ ਸਾਡੀ ਨਿੰਦਿਆ ਕੀਤੀ ਅਤੇ ਆਖਿਆ, ਇਹ ਕੀ ਗੱਲ ਹੈ ਜਿਹੜੀ ਤੁਸੀਂ ਕਰਦੇ ਹੋ? ਕੀ ਤੁਸੀਂ ਪਾਤਸ਼ਾਹ ਤੋਂ ਆਕੀ ਹੋ ਜਾਓਗੇ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਸਨਬੱਲਟ ਹੋਰੋਨੀ, ਤੋਬਿਆਹ ਅੰਮੋਨੀ ਜੋ ਕਰਮਚਾਰੀ ਸਨ ਅਤੇ ਅਰਬੀ ਗਸ਼ਮ ਨੇ ਇਹ ਸੁਣਿਆ ਤਾਂ ਉਨ੍ਹਾਂ ਨੇ ਸਾਡਾ ਮਖ਼ੌਲ ਉਡਾਇਆ ਅਤੇ ਸਾਡੀ ਨਿੰਦਿਆ ਕਰਕੇ ਕਹਿਣ ਲੱਗੇ, “ਇਹ ਕੀ ਕੰਮ ਹੈ ਜੋ ਤੁਸੀਂ ਕਰ ਰਹੇ ਹੋ? ਕੀ ਤੁਸੀਂ ਰਾਜਾ ਦੇ ਵਿਰੁੱਧ ਹੋ ਜਾਓਗੇ?”