Nehemiah 3:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪ੍ਰਧਾਨ ਜਾਜਕ ਦਾ ਨਾਂ ਅਲਯਾਸ਼ੀਬ ਸੀ। ਅਲਯਾਸ਼ੀਬ ਅਤੇ ਉਸ ਦੇ ਭਰਾਵਾਂ ਨੇ ਜੋ ਕਿ ਜਾਜਕ ਸਨ, ਭੇਡ ਫਾਟਕ ਬਣਾਇਆ ਅਤੇ ਇਸ ਨੂੰ ਸਮਰਪਿਤ ਕੀਤਾ। ਉਨ੍ਹਾਂ ਨੇ ਇਸ ਤੇ ਬੂਹੇ ਲਾਏ। ਉਨ੍ਹਾਂ ਨੇ ਸੌਆਂ ਦੇ ਬੁਰਜ ਤੋਂ ਲੈ ਕੇ ਹਨਨੇਲ ਦੇ ਥੰਮ ਤੀਕ ਯਰੂਸ਼ਲਮ ਦੀ ਕੰਧ ਤੇ ਕੰਮ ਕੀਤਾ ਅਤੇ ਇਸ ਨੂੰ ਸਮਰਪਿਤ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਅਲਯਾਸ਼ੀਬ ਸਰਦਾਰ ਜਾਜਕ ਅਤੇ ਉਹ ਦੇ ਜਾਜਕ ਭਰਾ ਉੱਠੇ ਅਤੇ ਉਨ੍ਹਾਂ ਨੇ ਭੇਡ ਫਾਟਕ ਨੂੰ ਬਣਾਇਆ ਅਤੇ ਉਹ ਨੂੰ ਪਵਿੱਤ੍ਰ ਕੀਤਾ ਅਤੇ ਉਹ ਦੇ ਬੂਹੇ ਖੜੇ ਕੀਤੇ, ਨਾਲੇ ਉਨ੍ਹਾਂ ਨੇ ਹੰਮੇਆਹ ਦੇ ਬੁਰਜ ਤੋਂ ਹਨਨੇਲ ਦੇ ਬੁਰਜ ਤੀਕ ਉਹ ਨੂੰ ਪਵਿੱਤ੍ਰ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਅਲਯਾਸ਼ੀਬ ਪ੍ਰਧਾਨ ਜਾਜਕ ਅਤੇ ਉਹ ਦੇ ਜਾਜਕ ਭਰਾ ਉੱਠੇ ਅਤੇ ਉਨ੍ਹਾਂ ਨੇ ਭੇਡ ਫਾਟਕ ਨੂੰ ਬਣਾਇਆ। ਉਨ੍ਹਾਂ ਨੇ ਉਸ ਦਾ ਸਮਰਪਣ ਕੀਤਾ ਅਤੇ ਉਸ ਦੇ ਦਰਵਾਜ਼ੇ ਵੀ ਲਗਾਏ, ਇਸ ਦੇ ਨਾਲ ਉਨ੍ਹਾਂ ਨੇ ਹੰਮੇਆਹ ਦੇ ਬੁਰਜ ਤੋਂ ਹਨਨੇਲ ਦੇ ਬੁਰਜ ਤੱਕ ਸ਼ਹਿਰਪਨਾਹ ਦਾ ਸਮਰਪਣ ਕੀਤਾ।