Nehemiah 3:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕਾਲਾ ਹੋਜ਼ਾ ਦੇ ਪੁੱਤਰ ਸ਼ੱਲੂਨ ਨੇ ਫੁਵ੍ਵਾਰੇ ਵਾਲੇ ਫਾਟਕ ਦੀ ਮੁਰੰਮਤ ਕੀਤੀ। ਸ਼ੱਲੂਨ ਮਿਸਪਾਹ ਦੇ ਜਿਲ੍ਹੇ ਦਾ ਸਰਦਾਰ ਸੀ। ਉਸ ਨੇ ਇਸ ਨੂੰ ਉਸਾਰਿਆ ਅਤੇ ਇਸ ਉੱਪਰ ਛੱਤ ਵੀ ਪਾਈ ਅਤੇ ਫ਼ੇਰ ਇਸਦੇ ਦਰਵਾਜ਼ੇ ਲਗਾਏ। ਫ਼ੇਰ ਉਸ ਨੇ ਦਰਵਾਜ਼ਿਆਂ ਤੇ ਚਿਟਕਣੀਆਂ ਅਤੇ ਸਰੀਏ ਲਗਾਏ। ਉਸ ਨੇ ਪਾਤਸ਼ਾਹ ਦੇ ਬਾਗ਼ ਦੇ ਕੋਲ, ਸਿਲੋਅਮ ਤਲਾਅ ਦੀ ਕੰਧ ਵੀ ਉਸਾਰੀ ਅਤੇ ਉਸ ਨੇ ਕੰਧ ਉਨ੍ਹਾਂ ਪੌੜੀਆਂ ਤੀਕ ਉਸਾਰੀ ਜਿਹੜੀਆਂ ਦਾਊਦ ਦੇ ਸ਼ਹਿਰ ਵਿੱਚੋਂ ਹੇਠਾਂ ਨੂੰ ਜਾਂਦੀਆਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਚਸ਼ਮੇ ਫਾਟਕ ਨੂੰ ਕਾਲ ਹੋਜ਼ਾ ਦੇ ਪੁੱਤ੍ਰ ਸ਼ੱਲੂਨ ਨੇ ਜੋ ਮਿਸਪਾਹ ਦੇ ਇਲਾਕੇ ਦਾ ਸਰਦਾਰ ਸੀ ਮੁਰੰਮਤ ਕੀਤਾ ਅਤੇ ਉਹ ਨੂੰ ਬਣਾਇਆ ਅਤੇ ਉਹ ਨੂੰ ਛੱਤਿਆ ਅਤੇ ਉਹ ਦੇ ਬੂਹੇ ਅਤੇ ਉਹ ਦੀਆਂ ਚਿਟਕਨੀਆਂ ਅਤੇ ਉਹ ਦੇ ਅਰਲ ਲਾਏ, ਅਤੇ ਪਾਤਸ਼ਾਹੀ ਬਾਗ ਦੇ ਕੋਲ ਸ਼ੱਲਾਹ ਦੇ ਤਾਲ ਦੀ ਕੰਧ ਨੂੰ ਉਨ੍ਹਾਂ ਪੌੜੀਆਂ ਤਕ ਜਿਹੜੀਆਂ ਦਾਊਦ ਦੇ ਸ਼ਹਿਰ ਵਿੱਚੋਂ ਹੇਠਾਂ ਨੂੰ ਆਉਂਦੀਆਂ ਸਨ ਬਣਾਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਚਸ਼ਮੇ ਫਾਟਕ ਨੂੰ ਕਾਲਹੋਜ਼ਾ ਦੇ ਪੁੱਤਰ ਸ਼ੱਲੂਨ ਨੇ ਜੋ ਮਿਸਪਾਹ ਦੇ ਜ਼ਿਲ੍ਹੇ ਦਾ ਹਾਕਮ ਸੀ, ਮੁਰੰਮਤ ਕੀਤਾ। ਉਸ ਨੇ ਉਹ ਨੂੰ ਬਣਾਇਆ, ਛੱਤਿਆ ਅਤੇ ਉਹ ਦੇ ਦਰਵਾਜ਼ੇ, ਚਿਟਕਨੀਆਂ ਅਤੇ ਅਰਲ ਲਗਾਏ ਅਤੇ ਉਸ ਨੇ ਹੀ ਸ਼ਾਹੀ ਬਾਗ਼ ਦੇ ਕੋਲ ਸ਼ੱਲਹ ਦੇ ਤਲਾਬ ਦੀ ਕੰਧ ਨੂੰ ਉਨ੍ਹਾਂ ਪੌੜੀਆਂ ਤੱਕ ਜਿਹੜੀਆਂ ਦਾਊਦ ਦੇ ਸ਼ਹਿਰ ਵਿੱਚੋਂ ਹੇਠਾਂ ਨੂੰ ਆਉਂਦੀਆਂ ਸਨ, ਬਣਾਇਆ।