Nehemiah 3:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਤੋਂ ਅਗਾਂਹ ਹਰਹਯਾਹ ਦੇ ਪੁੱਤਰ ਉੱਜੀਏਲ ਨੇ ਮੁਂਰਮਤ ਕੀਤੀ। ਉੱਜੀਏਲ ਇੱਕ ਸੁਨਿਆਰਾ ਸੀ। ਉਸ ਤੋਂ ਅਗਾਂਹ ਹਨਾਨਯਾਹ ਅਤਰ ਬਨਾਉਣ ਵਾਲਿਆਂ ਵਿੱਚੋਂ ਇੱਕ ਨੇ ਮੁਰੰਮਤ ਕੀਤੀ। ਉਨ੍ਹਾਂ ਨੇ ਉਸਾਰੀਆ ਅਤੇ ਚੌੜੀ ਕੰਧ ਤਾਈ ਯਰੂਸ਼ਲਮ ਦੀ ਮੁਰੰਮਤ ਕੀਤੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਦੇ ਨਾਲ ਹੀ ਸਰਾਫਾਂ ਵਿੱਚੋਂ ਹਰਹਯਾਹ ਦੇ ਪੁੱਤ੍ਰ ਉੱਜ਼ੀਏਲ ਨੇ ਮੁਰੰਮਤ ਕੀਤੀ, ਉਹ ਦੇ ਨਾਲ ਹੀ ਅਤਾਰਾਂ ਦੇ ਪੁੱਤ੍ਰਾਂ ਵਿੱਚੋਂ ਹਨਾਨਯਾਹ ਨੇ ਮੁਰੰਮਤ ਕੀਤੀ, ਅਤੇ ਉਨ੍ਹਾਂ ਨੇ ਯਰੂਸ਼ਲਮ ਨੂੰ ਚੌੜੀ ਕੰਧ ਤੀਕ ਸਵਾਰ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਤੋਂ ਅੱਗੇ ਹਰਹਯਾਹ ਦੇ ਪੁੱਤਰ ਉੱਜ਼ੀਏਲ ਅਤੇ ਹੋਰ ਸੁਨਿਆਰਾਂ ਨੇ ਮੁਰੰਮਤ ਕੀਤੀ, ਉਨ੍ਹਾਂ ਤੋਂ ਅੱਗੇ ਅਤਾਰਾਂ (ਅੱਤਰ ਬਣਾਉਣ ਵਾਲੇ) ਦੇ ਪੁੱਤਰਾਂ ਵਿੱਚੋਂ ਹਨਨਯਾਹ ਨੇ ਮੁਰੰਮਤ ਕੀਤੀ, ਅਤੇ ਉਨ੍ਹਾਂ ਨੇ ਚੌੜੀ ਕੰਧ ਤੱਕ ਯਰੂਸ਼ਲਮ ਨੂੰ ਬਣਾ ਦਿੱਤਾ।