Nehemiah 4:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਸਾਰੀ ਸਬਿਤੀ ਨੂੰ ਪਰੱਖਿਆ ਤੇ ਫਿਰ ਮੈਂ ਖੜ੍ਹੇ ਹੋ ਕੇ ਸੱਜਣਾਂ, ਹਾਕਮਾਂ ਅਤੇ ਬਾਕੀ ਦੇ ਲੋਕਾਂ ਨੂੰ ਮੁਖਾਤਬ ਹੋਕੇ ਆਖਿਆ, “ਸਾਡੇ ਵੈਰੀਆਂ ਤੋਂ ਡਰੋ ਨਾ। ਹਮੇਸ਼ਾ ਆਪਣੇ ਪ੍ਰਭੂ ਨੂੰ ਯਾਦ ਰੱਖੋ! ਯਹੋਵਾਹ ਸੁਆਮੀ ਸ਼ਕਤੀਸ਼ਾਲੀ ਅਤੇ ਮਹਾਨ ਹੈ। ਤੁਹਾਨੂੰ ਆਪਣੇ ਭਰਾਵਾਂ, ਪੁੱਤਰਾਂ ਅਤੇ ਧੀਆਂ ਖਾਤਿਰ ਲੜਨਾ ਚਾਹੀਦਾ ਹੈ। ਤੁਹਾਨੂੰ ਆਪਣੇ ਘਰਾਂ ਅਤੇ ਆਪਣੀਆਂ ਔਰਤਾਂ ਲਈ ਲੜਨਾ ਚਾਹੀਦਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਵੇਖਿਆ ਅਤੇ ਉੱਠਿਆ ਅਤੇ ਉਨ੍ਹਾਂ ਸ਼ਰੀਫਾਂ ਅਤੇ ਰਈਸਾਂ ਅਤੇ ਬਾਕੀ ਲੋਕਾਂ ਨੂੰ ਆਖਿਆ, ਉਨ੍ਹਾਂ ਕੋਲੋਂ ਨਾ ਡਰੋ, ਪ੍ਰਭੁ ਨੂੰ ਜਿਹੜਾ ਵੱਡਾ ਤੇ ਭੈ ਦਾਇਕ ਹੈ ਯਾਦ ਰੱਖੋ ਅਤੇ ਆਪਣੇ ਭਰਾਵਾਂ ਲਈ ਅਤੇ ਆਪਣਿਆਂ ਪੁੱਤ੍ਰਾਂ ਲਈ, ਆਪਣੀਆਂ ਧੀਆਂ ਲਈ, ਆਪਣੀਆਂ ਤੀਵੀਆਂ ਲਈ ਅਤੇ ਆਪਣਿਆਂ ਘਰਾਂ ਲਈ ਲੜੋ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਮੈਂ ਸਭ ਕੁਝ ਵੇਖ ਕੇ ਉੱਠਿਆ ਅਤੇ ਸਾਮੰਤਾਂ ਅਤੇ ਹਾਕਮਾਂ ਅਤੇ ਬਾਕੀ ਸਾਰੇ ਲੋਕਾਂ ਨੂੰ ਕਿਹਾ, “ਉਨ੍ਹਾਂ ਤੋਂ ਨਾ ਡਰੋ, ਪ੍ਰਭੂ ਨੂੰ ਜੋ ਮਹਾਨ ਅਤੇ ਭੈਅ ਯੋਗ ਹੈ, ਯਾਦ ਰੱਖੋ ਅਤੇ ਆਪਣੇ ਭਰਾਵਾਂ, ਆਪਣੇ ਪੁੱਤਰਾਂ, ਆਪਣੀਆਂ ਧੀਆਂ, ਆਪਣੀਆਂ ਪਤਨੀਆਂ ਅਤੇ ਆਪਣੇ ਘਰਾਂ ਲਈ ਲੜੋ!”