Nehemiah 4:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਸਾਡੇ ਵੈਰੀਆਂ ਨੂੰ ਪਤਾ ਲੱਗ ਗਿਆ ਕਿ ਸਾਨੂੰ ਉਨ੍ਹਾਂ ਦੀ ਵਿਉਂਤ ਬਾਰੇ ਸਭ ਕੁਝ ਪਤਾ ਹੈ। ਉਨ੍ਹਾਂ ਨੂੰ ਪਤਾ ਲੱਗ ਗਿਆ ਕਿ ਪਰਮੇਸ਼ੁਰ ਨੇ ਉਨ੍ਹਾਂ ਦੀ ਵਿਉਂਤ ਨੂੰ ਨਸ਼ਟ ਕਰ ਦਿੱਤਾ ਸੀ ਇਸ ਲਈ ਅਸੀਂ ਮੁੜ ਤੋਂ ਦੀਵਾਰ ਉਸਾਰਣ ਦੇ ਕੰਮ ਵਿੱਚ ਲੱਗ ਗਏ। ਇਉਂ ਹਰ ਮਨੁੱਖ ਆਪੋ-ਆਪਣੇ ਕੰਮ ਜਿਹੜਾ ਉਸ ਦੇ ਜੁਂਮੇ ਲੱਗਾ ਸੀ, ਉਸ ਨੂੰ ਕਰਨ ਦੇ ਆਹਰ ਵਿੱਚ ਲੱਗ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਐਉਂ ਹੋਇਆ ਕਿ ਜਦ ਸਾਡੇ ਵੈਰੀਆਂ ਨੇ ਸੁਣਿਆ ਕਿ ਏਸ ਗੱਲ ਦਾ ਸਾਨੂੰ ਪਤਾ ਲੱਗ ਗਿਆ ਅਤੇ ਪਰਮੇਸ਼ੁਰ ਨੇ ਉਨ੍ਹਾਂ ਦੇ ਮਤੇ ਨੂੰ ਤੁੱਛ ਕਰ ਦਿੱਤਾ ਤਦ ਅਸੀਂ ਸਾਰੇ ਦੇ ਸਾਰੇ ਕੰਧ ਵੱਲ ਮੁੜ ਆਏ ਅਤੇ ਹਰ ਮਨੁੱਖ ਆਪਣੇ ਕੰਮ ਨੂੰ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਅਜਿਹਾ ਹੋਇਆ ਕਿ ਜਦ ਸਾਡੇ ਵੈਰੀਆਂ ਨੇ ਸੁਣਿਆ ਕਿ ਇਸ ਗੱਲ ਦਾ ਸਾਨੂੰ ਪਤਾ ਲੱਗ ਗਿਆ ਹੈ ਅਤੇ ਪਰਮੇਸ਼ੁਰ ਨੇ ਉਨ੍ਹਾਂ ਦੀ ਯੋਜਨਾ ਨੂੰ ਅਸਫ਼ਲ ਕਰ ਦਿੱਤਾ ਹੈ ਤਾਂ ਅਸੀਂ ਸਾਰੇ ਸ਼ਹਿਰਪਨਾਹ ਵੱਲ ਮੁੜ ਆਏ ਅਤੇ ਹਰ ਇੱਕ ਮਨੁੱਖ ਆਪਣੇ-ਆਪਣੇ ਕੰਮ ਨੂੰ ਗਿਆ।