Nehemiah 4:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਸਨਬੱਲਟ, ਟੋਬੀਯਾਹ, ਅਰਬੀਆਂ, ਅੰਮੋਨੀਆਂ ਅਤੇ ਅਸ਼ਦੋਦੀਆਂ ਨੇ ਜਦੋਂ ਇਹ ਸੁਣਿਆ ਕਿ ਯਰੂਸ਼ਲਮ ਦੀ ਕੰਧ ਦੀ ਬਹਾਲੀ ਵੱਧ ਰਹੀ ਹੈ ਅਤੇ ਉਹ ਥਾਵਾਂ ਜਿੱਥੇ ਕੰਧ ਟੁੱਟੀ ਹੋਈ ਸੀ ਜਿੱਥੇ ਦੁਸ਼ਮਣ ਸ਼ਹਿਰ ਵਿੱਚ ਦਾਖਲ ਹੋ ਸੱਕਦੇ ਸਨ ਬੰਦ ਕੀਤੀਆਂ ਜਾ ਰਹੀਆਂ ਸਨ। ਤਾਂ ਉਨ੍ਹਾਂ ਨੂੰ ਬਹੁਤ ਕਰੋਧ ਆਇਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਐਉਂ ਹੋਇਆ ਕਿ ਸਨਬੱਲਟ, ਟੋਬੀਯਾਹ, ਅਰਬੀਆਂ, ਅੰਮੋਨੀਆਂ, ਅਤੇ ਅਸ਼ਦੋਦੀਆਂ ਨੇ ਸੁਣਿਆ ਕਿ ਯਰੂਸ਼ਲਮ ਦੀਆਂ ਕੰਧਾਂ ਦੀ ਮੁਰੰਮਤ ਹੁੰਦੀ ਜਾਂਦੀ ਹੈ ਅਤੇ ਉਨ੍ਹਾਂ ਦੇ ਖੱਪੇ ਮਿਲਦੇ ਜਾਂਦੇ ਹਨ ਤਾਂ ਓਹ ਬਹੁਤ ਸੜ ਭੁਜ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਅਜਿਹਾ ਹੋਇਆ ਕਿ ਸਨਬੱਲਟ, ਤੋਬਿਆਹ, ਅਰਬੀਆਂ, ਅੰਮੋਨੀਆਂ, ਅਤੇ ਅਸ਼ਦੋਦੀਆਂ ਨੇ ਸੁਣਿਆ ਕਿ ਯਰੂਸ਼ਲਮ ਦੀ ਸ਼ਹਿਰਪਨਾਹ ਦੀ ਮੁਰੰਮਤ ਹੁੰਦੀ ਜਾਂਦੀ ਹੈ ਅਤੇ ਉਸ ਦੀਆਂ ਦਰਾਰਾਂ ਭਰਦੀਆਂ ਜਾਂਦੀਆਂ ਹਨ ਤਾਂ ਉਹ ਬਹੁਤ ਹੀ ਗੁੱਸੇ ਹੋ ਗਏ।