Nehemiah 5:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਇਨ੍ਹਾਂ ਲੋਕਾਂ ਨੂੰ ਆਖਿਆ, “ਸਾਡੇ ਯਹੂਦੀ ਭਰਾ ਗੁਲਾਮਾਂ ਵਜੋਂ ਹੋਰਨਾਂ ਕੌਮਾਂ ਨੂੰ ਵੇਚੇ ਗਏ ਸਨ ਅਤੇ ਅਸੀਂ ਉਨ੍ਹਾਂ ਨੂੰ ਵਾਪਸ ਲਿਆਂਦਾ ਅਤੇ ਉਨ੍ਹਾਂ ਨੂੰ ਆਜ਼ਾਦ ਕੀਤਾ, ਜਿੰਨਾ ਕੁ ਅਸੀਂ ਕਰ ਸੱਕੇ ਅਤੇ ਹੁਣ ਇੱਕ ਵਾਰੀ ਫ਼ੇਰ ਤੁਸੀਂ ਉਨ੍ਹਾਂ ਨੂੰ ਗੁਲਾਮਾਂ ਵਜੋਂ ਵੇਚ ਰਹੇ ਹੋਂ ਤਾਂ ਜੋ ਸਾਨੂੰ ਉਨ੍ਹਾਂ ਨੂੰ ਫ਼ਿਰ ਤੋਂ ਵਾਪਸ ਖਰੀਦਣਾ ਪਵੇ।” ਉਹ ਅਮੀਰ ਲੋਕ ਅਤੇ ਸਰਦਾਰ ਚੁੱਪ ਰਹੇ। ਉਨ੍ਹਾਂ ਨੂੰ ਕਹਿਣ ਲਈ ਕੁਝ ਨਾ ਸੁਝਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਂ ਉਨ੍ਹਾਂ ਨੂੰ ਆਖਿਆ ਕਿ ਅਸੀਂ ਆਪਣੇ ਵਿਤ ਅਨੁਸਾਰ ਆਪਣੇ ਯਹੂਦੀ ਭਰਾਵਾਂ ਨੂੰ ਜਿਹੜੇ ਗੈਰ ਕੌਮਾਂ ਦੇ ਹੱਥ ਵਿੱਚ ਗਏ ਸਨ ਛੁਡਾਇਆ। ਕੀ ਤੁਸੀਂ ਆਪਣੇ ਭਰਾਵਾਂ ਨੂੰ ਵੇਚ ਦਿਓਗੇ? ਕੀ ਓਹ ਫੇਰ ਸਾਡੇ ਕੋਲ ਵਿਕ ਜਾਣਗੇ? ਤਦ ਓਹ ਚੁੱਪ ਹੋ ਗਏ ਅਤੇ ਕੋਈ ਗੱਲ ਨਾ ਆਖੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਨੂੰ ਕਿਹਾ, “ਅਸੀਂ ਆਪਣੀ ਸਮਰੱਥਾ ਦੇ ਅਨੁਸਾਰ ਆਪਣੇ ਯਹੂਦੀ ਭਰਾਵਾਂ ਨੂੰ ਜਿਹੜੇ ਗੈਰ ਕੌਮਾਂ ਦੇ ਹੱਥ ਵੇਚੇ ਗਏ ਸਨ ਛੁਡਾਇਆ ਹੈ, ਹੁਣ ਕੀ ਤੁਸੀਂ ਆਪਣੇ ਭਰਾਵਾਂ ਨੂੰ ਵੇਚੋਗੇ? ਕੀ ਉਹ ਫਿਰ ਸਾਡੇ ਹੱਥਾਂ ਤੋਂ ਵੇਚੇ ਜਾਣਗੇ?” ਤਦ ਉਹ ਚੁੱਪ ਹੋ ਗਏ ਅਤੇ ਕੁਝ ਨਾ ਬੋਲੇ