Nehemiah 6:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇੱਕ ਦਿਨ, ਮੈਂ ਮੁਹੇਯਟਬੇਲ ਦੇ ਪੋਤਰੇ ਅਤੇ ਦਲਾਯਾਹ ਦੇ ਪੁੱਤਰ ਸਮਆਯਾਹ ਦੇ ਘਰੇ ਗਿਆ। ਉਹ ਆਪਣੇ ਘਰ ਤਾਈਂ ਸੀਮਤ ਕੀਤਾ ਗਿਆ ਸੀ ਤੇ ਉਸ ਨੇ ਕਿਹਾ, “ਨਹਮਯਾਹ ਤੂੰ ਮੈਨੂੰ ਪਰਮੇਸ਼ੁਰ ਦੇ ਮੰਦਰ ਵਿੱਚ ਮਿਲ। ਚੱਲ ਪਵਿੱਤਰ ਸਥਾਨ ਦੇ ਅੰਦਰ ਚੱਲੀਏ ਅਤੇ ਬੂਹੇ ਭੇੜ ਲਈਏ। ਕੁਝ ਆਦਮੀ ਤੈਨੂੰ ਮਾਰਨ ਲਈ ਆ ਰਹੇ ਹਨ। ਅੱਜ ਰਾਤ ਉਹ ਤੈਨੂੰ ਵੱਢ ਸੁੱਟਣਗੇ।”
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਮੈਂ ਮੁਹੇਯਟਬੇਲ ਦੇ ਪੋਤਰੇ ਦਲਾਯਾਹ ਦੇ ਪੁੱਤ੍ਰ ਸਮਆਯਾਹ ਦੇ ਘਰ ਵਿੱਚ ਆਇਆ। ਉਹ ਬੰਦ ਕੀਤਾ ਹੋਇਆ ਸੀ ਅਤੇ ਉਸ ਆਖਿਆ, ਆਓ, ਅਸੀਂ ਪਰਮੇਸ਼ੁਰ ਦੇ ਭਵਨ ਵਿੱਚ ਹੈਕਲ ਦੇ ਅੰਦਰ ਮਿਲੀਏ ਅਤੇ ਹੈਕਲ ਦੇ ਬੂਹਿਆਂ ਨੂੰ ਭੇੜ ਲਈਏ ਕਿਉਂਕਿ ਓਹ ਤੈਨੂੰ ਵੱਢਣ ਲਈ ਆਉਣਗੇ, ਹਾਂ, ਉਹ ਤੈਨੂੰ ਰਾਤ ਨੂੰ ਵੱਢਣ ਲਈ ਆਉਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਮੈਂ ਮਹੇਟਬਏਲ ਦੇ ਪੋਤਰੇ ਦਲਾਯਾਹ ਦੇ ਪੁੱਤਰ ਸ਼ਮਅਯਾਹ ਦੇ ਘਰ ਵਿੱਚ ਗਿਆ। ਉਹ ਤਾਂ ਘਰ ਵਿੱਚ ਬੰਦ ਸੀ, ਉਸ ਨੇ ਕਿਹਾ, “ਆ, ਅਸੀਂ ਪਰਮੇਸ਼ੁਰ ਦੇ ਭਵਨ ਵਿੱਚ ਮੰਦਰ ਦੇ ਅੰਦਰ ਮਿਲੀਏ ਅਤੇ ਮੰਦਰ ਦੇ ਦਰਵਾਜਿਆਂ ਨੂੰ ਬੰਦ ਕਰ ਲਈਏ ਕਿਉਂਕਿ ਉਹ ਤੈਨੂੰ ਮਾਰਨ ਲਈ ਆਉਣਗੇ, ਹਾਂ ਉਹ ਰਾਤ ਨੂੰ ਤੈਨੂੰ ਮਾਰਨ ਲਈ ਆਉਣਗੇ।”