Nehemiah 7:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਤੋਂ ਬਾਅਦ ਮੈਂ ਆਪਣੇ ਭਰਾ ਹਨਾਨੀ ਨੂੰ ਯਰੂਸ਼ਲਮ ਦਾ ਹਾਕਮ ਠਹਿਰਾਇਆ। ਅਤੇ ਇੱਕ ਹੋਰ ਹਨਨਯਾਹ ਨਾਂ ਦੇ ਆਦਮੀ ਨੂੰ ਕਿਲੇ ਦਾ ਸਰਦਾਰ ਬਣਾਇਆ। ਹਨਾਨੀ ਨੂੰ ਮੈਂ ਹਾਕਮ ਇਸ ਲਈ ਚੁਣਿਆ ਕਿਉਂ ਕਿ ਉਹ ਬੜਾ ਈਮਾਨਦਾਰ ਅਤੇ ਸਭ ਤੋਂ ਵੱਧ ਪਰਮੇਸ਼ੁਰ ਦਾ ਭੈਅ ਮੰਨਣ ਵਾਲਾ ਮਨੁੱਖ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਮੈਂ ਆਪਣੇ ਭਰਾ ਹਨਾਨੀ ਨੂੰ ਅਤੇ ਸ਼ਾਹੀ ਮਹਿਲ ਦੇ ਸਰਦਾਰ ਹਨਨਯਾਹ ਨੂੰ ਯਰੂਸ਼ਲਮ ਉੱਤੇ ਹਾਕਮ ਬਣਾਇਆ ਕਿਉਂਕਿ ਉਹ ਬਹੁਤਿਆਂ ਵਿੱਚੋਂ ਨਹਿਚਾ ਵਾਲਾ ਅਤੇ ਪਰਮੇਸ਼ੁਰ ਤੋਂ ਡਰਨ ਵਾਲਾ ਮਨੁੱਖ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਮੈਂ ਆਪਣੇ ਭਰਾ ਹਨਾਨੀ ਨੂੰ ਅਤੇ ਸ਼ਾਹੀ ਮਹਿਲ ਦੇ ਹਾਕਮ ਹਨਨਯਾਹ ਨੂੰ ਯਰੂਸ਼ਲਮ ਉੱਤੇ ਹਾਕਮ ਠਹਿਰਾਇਆ ਕਿਉਂਕਿ ਉਹ ਵਿਸ਼ਵਾਸਯੋਗ ਅਤੇ ਬਹੁਤਿਆਂ ਤੋਂ ਵੱਧ ਪਰਮੇਸ਼ੁਰ ਤੋਂ ਡਰਨ ਵਾਲਾ ਮਨੁੱਖ ਸੀ।