Nehemiah 7:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਮੈਂ ਉਨ੍ਹਾਂ ਨੂੰ ਆਖਿਆ, “ਜਦ ਤੀਕ ਤਿੱਖੀ ਧੁੱਪ ਨਾ ਚੜ੍ਹ ਆਵੇ, ਯਰੂਸ਼ਲਮ ਦੇ ਫ਼ਾਟਕ ਨਾ ਖੋਲਿਓ ਅਤੇ ਸੂਰਜ ਢਲਣ ਤੋਂ ਪਹਿਲਾਂ ਯਰੂਸ਼ਲਮ ਦੇ ਫਾਟਕਾਂ ਨੂੰ ਬੰਦ ਕਰਕੇ ਜੰਦਰੇ ਲਾ ਦਿੱਤੇ ਜਾਣ। ਯਰੂਸ਼ਲਮ ਵਿੱਚ ਰਹਿੰਦੇ ਲੋਕਾਂ ਵਿੱਚੋਂ ਪਹਿਰੇਦਾਰ ਨਿਯੁਕਤ ਕਰੋ ਤੇ ਉਨ੍ਹਾਂ ਵਿੱਚੋਂ ਕੁਝ ਲੋਕਾਂ ਨੂੰ ਆਪਣੇ ਟਿਕਾਣਿਆਂ ਤੇ ਪਹਿਰੇਦਾਰੀ ਲਈ ਰੱਖੋ। ਤੇ ਕੁਝ ਲੋਕਾਂ ਨੂੰ ਉਨ੍ਹਾਂ ਦੇ ਆਪਣੇ ਘਰਾਂ ਦੇ ਨੇੜ ਤੇੜ ਹੀ ਪਹਿਰਾ ਦੇਣ ਲਈ ਨਿਯੁਕਤ ਕਰ ਦੇਵੋ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਂ ਉਨ੍ਹਾਂ ਨੂੰ ਆਖਿਆ ਕਿ ਜਦ ਤਕ ਧੁੱਪ ਤਿਖੀ ਨਾ ਹੋ ਜਾਵੇ ਯਰੂਸ਼ਲਮ ਦੇ ਫਾਟਕ ਨਾ ਖੋਲ੍ਹੇ ਜਾਣ ਅਤੇ ਜਦ ਓਹ ਖੜੇ ਹੀ ਹੋਣ ਤਾਂ ਬੂਹੇ ਬੰਦ ਕੀਤੇ ਜਾਣ ਅਤੇ ਅਰਲ ਲਾਏ ਜਾਣ ਅਤੇ ਓਹ ਯਰੂਸ਼ਲਮ ਦੇ ਵਾਸੀਆਂ ਵਿੱਚੋਂ ਪਹਿਰੇਵਾਲੇ ਮੁਕੱਰਰ ਕਰਨ ਜਿਹੜੇ ਆਪੋ ਆਪਣੇ ਪਹਿਰੇ ਵਿੱਚ ਆਪਣਿਆ ਘਰਾਂ ਦੇ ਅੱਗੇ ਹੋਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਉਨ੍ਹਾਂ ਨੂੰ ਕਿਹਾ, “ਜਦ ਤੱਕ ਧੁੱਪ ਤੇਜ਼ ਨਾ ਹੋ ਜਾਵੇ ਤਦ ਤੱਕ ਯਰੂਸ਼ਲਮ ਦੇ ਫਾਟਕ ਨਾ ਖੋਲ੍ਹੇ ਜਾਣ ਅਤੇ ਜਦ ਪਹਿਰੇਦਾਰ ਪਹਿਰਾ ਦਿੰਦੇ ਹੋਣ, ਤਦ ਹੀ ਫਾਟਕ ਬੰਦ ਕੀਤੇ ਜਾਣ ਅਤੇ ਬੇੜ੍ਹੀਆਂ ਲਾਈਆਂ ਜਾਣ। ਫਿਰ ਯਰੂਸ਼ਲਮ ਦੇ ਵਾਸੀਆਂ ਵਿੱਚੋਂ ਤੂੰ ਪਹਿਰੇਦਾਰ ਠਹਿਰਾ ਜਿਹੜੇ ਆਪੋ ਆਪਣੇ ਪਹਿਰੇ ਵਿੱਚ ਆਪਣੇ-ਆਪਣੇ ਘਰਾਂ ਦੇ ਅੱਗੇ ਪਹਿਰਾ ਦੇਣ।”