Nehemiah 8:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਲੋਕਾਂ ਨੇ ਟਹਿਣੀਆਂ ਇਕੱਠੀਆਂ ਕੀਤੀਆਂ ਤੇ ਆਪਣੇ ਲਈ ਡੇਰੇ ਬਣਾਏ। ਉਨ੍ਹਾਂ ਨੇ ਆਪਣੀਆਂ ਹੀ ਛੱਤਾਂ ਅਤੇ ਵਿਹੜਿਆਂ ਵਿੱਚ ਤੇਰੇ ਲਾਏ। ਉਨ੍ਹਾਂ ਨੇ ਮੰਦਰ ਦੇ ਵਿਹੜੇ ਵਿੱਚ ਵੀ ਤੇਰੇ ਲਾਏ। ਇਹ ਡੇਰੇ ਜਲ ਫਾਟਕ ਅਤੇ ਅਫਰਾਈਮ ਦੇ ਫਾਟਕ ਦੇ ਖੁਲੇ ਮੈਦਾਨ ਵਿੱਚ ਲਗਾਏ ਗਏ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਲੋਗ ਬਾਹਰ ਗਏ ਅਤੇ ਓਹ ਇਨ੍ਹਾਂ ਨੂੰ ਲਿਆਏ ਅਤੇ ਹਰ ਮਨੁੱਖ ਨੇ ਆਪਣੀ ਛੱਤ ਉੱਤੇ ਆਪਣੇ ਵੇਹੜੇ ਵਿੱਚ ਅਤੇ ਪਰਮੇਸ਼ੁਰ ਭਵਨ ਦੇ ਵੇਹੜੇ ਦੇ ਵਿੱਚ ਅਤੇ ਜਲ ਫਾਟਕ ਤੇ ਚੌਂਕ ਵਿੱਚ ਅਤੇ ਅਫਰਾਈਮੀ ਫਾਟਕ ਦੇ ਚੌਂਕ ਵਿੱਚ ਅਤੇ ਆਪਣੇ ਲਈ ਡੇਰੇ ਬਣਾਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਲੋਕ ਬਾਹਰ ਗਏ ਅਤੇ ਟਹਿਣੀਆਂ ਨੂੰ ਲਿਆਏ ਅਤੇ ਆਪਣੇ-ਆਪਣੇ ਘਰ ਦੀ ਛੱਤ ਉੱਤੇ, ਆਪਣੇ ਵਿਹੜਿਆਂ ਵਿੱਚ ਅਤੇ ਪਰਮੇਸ਼ੁਰ ਦੇ ਭਵਨ ਦੇ ਵਿਹੜੇ ਵਿੱਚ ਅਤੇ ਜਲ-ਫਾਟਕ ਦੇ ਚੌਂਕ ਵਿੱਚ ਅਤੇ ਇਫ਼ਰਾਈਮੀ ਫਾਟਕ ਦੇ ਚੌਂਕ ਵਿੱਚ ਆਪਣੇ ਲਈ ਡੇਰੇ ਬਣਾਏ।