Nehemiah 8:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਲਾਵਤਨੀਆਂ ਦੀ ਸਭਾ ਨੇ, ਜਿਹੜੇ ਕੈਦ ਤੋਂ ਵਾਪਸ ਆਏ ਸਨ, ਆਪਣੇ ਆਸਰੇ ਬਣਾਏ ਅਤੇ ਉਨ੍ਹਾਂ ਵਿੱਚ ਹੀ ਰਹੇ। ਕਿਉਂ ਕਿ ਨੂਨ ਦੇ ਪੁੱਤਰ ਯਹੋਸ਼ੂਆ ਦੇ ਸਮੇਂ ਤੋਂ ਉਸ ਦਿਨ ਤੀਕ ਕਦੇ ਵੀ ਇਸਰਾਏਲੀਆਂ ਨੇ ਇੰਝ ਜਸ਼ਨ ਨਹੀਂ ਮਨਾਇਆ ਸੀ। ਹਰ ਕੋਈ ਬਹੁਤ ਖੁਸ਼ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਸਾਰੀ ਸਭਾ ਨੇ ਜਿਹੜੀ ਅਸੀਰੀ ਵਿੱਚੋਂ ਮੁੜ ਆਈ ਸੀ ਡੇਰੇ ਬਣਾਏ ਅਤੇ ਡੇਰਿਆਂ ਵਿੱਚ ਵੱਸ ਗਏ ਕਿਉਂ ਜੋ ਨੂਨ ਦੇ ਪੁੱਤ੍ਰ ਯੇਸ਼ੂਆ ਦੇ ਦਿਨਾਂ ਤੋਂ ਇਸਰਾਏਲੀਆਂ ਨੇ ਅੱਜ ਦੇ ਦਿਨ ਤੀਕ ਏਦਾ ਨਹੀਂ ਕੀਤਾ ਸੀ ਤਾਂ ਬਹੁਤ ਵੱਡਾ ਅਨੰਦ ਹੋਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਰੀ ਸਭਾ ਨੇ ਜਿਹੜੀ ਗ਼ੁਲਾਮੀ ਵਿੱਚੋਂ ਮੁੜ ਆਈ ਸੀ, ਡੇਰੇ ਬਣਾਏ ਅਤੇ ਉਨ੍ਹਾਂ ਵਿੱਚ ਰਹੇ ਕਿਉਂ ਜੋ ਨੂਨ ਦੇ ਪੁੱਤਰ ਯੇਸ਼ੂਆ ਦੇ ਦਿਨਾਂ ਤੋਂ ਲੈ ਕੇ ਉਸ ਦਿਨ ਤੱਕ ਇਸਰਾਏਲੀਆਂ ਨੇ ਅਜਿਹਾ ਨਹੀਂ ਕੀਤਾ ਸੀ। ਉਸ ਸਮੇਂ ਬਹੁਤ ਵੱਡਾ ਅਨੰਦ ਹੋਇਆ।