Nehemiah 8:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਅਜ਼ਰਾ ਲਿਖਾਰੀ ਲੱਕੜੀ ਦੇ ਉੱਚੇ ਤਖਤਪੋਸ਼ ਤੇ ਖੜ੍ਹਾ ਹੋ ਗਿਆ ਜੋ ਕਿ ਇਸ ਖਾਸ ਮੰਤਵ ਲਈ ਹੀ ਬਣਾਇਆ ਗਿਆ ਸੀ। ਉਸ ਦੇ ਸੱਜੇ ਪਾਸੇ ਮੱਤੀਬਯਾਹ, ਸ਼ਮਆ, ਅਨਾਯਾਹ, ਊਰੀਯਾਹ, ਹਿਲਕੀਯਾਹ ਅਤੇ ਮਆਸੇਯਾਹ ਸਨ। ਉਸ ਦੇ ਖੱਬੇ ਪਾਸੇ ਪਦਾਯਾਹ, ਮੀਸ਼ਾਏਲ, ਮਲਕੀਯਾਹ, ਹਾਸ਼ੁਮ, ਹਸਬਦ੍ਦਾਨਾਹ, ਜਕਰਯਾਹ ਅਤੇ ਮੱਸ਼ੁਲਾਮ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਅਜ਼ਰਾ ਲਿਖਾਰੀ ਇੱਕ ਲੱਕੜੀ ਦੇ ਤਖਤ ਪੋਸ਼ ਉੱਤੇ ਖੜਾ ਹੋ ਗਿਆ ਜਿਹੜਾ ਉਨ੍ਹਾਂ ਨੇ ਏਸੇ ਕੰਮ ਲਈ ਬਣਾਇਆ ਸੀ ਅਤੇ ਉਹ ਦੇ ਕੋਲ ਮੱਤੀਥਯਾਹ ਅਰ ਸ਼ਮਆ ਅਰ ਅਨਾਯਾਹ ਅਰ ਊਰੀਯਾਹ ਅਰ ਹਿਲਕੀਯਾਹ ਅਤੇ ਮਆਸੇਯਾਹ ਉਹ ਦੇ ਸੱਜੇ ਪਾਸੇ ਅਤੇ ਉਹ ਜੇ ਖੱਬੇ ਪਾਸੇ ਪਦਾਯਾਹ ਅਰ ਮੀਸ਼ਾਏਲ ਅਰ ਮਲਕੀਯਾਹ ਅਰ ਹਾਸ਼ੁਮ ਅਰ ਹਸ਼ਬੱਦਾਨਾਹ ਅਰ ਜ਼ਕਰਯਾਹ ਅਰ ਮਸ਼ੁੱਲਾਮ ਖੜੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਅਜ਼ਰਾ ਸ਼ਾਸਤਰੀ ਲੱਕੜੀ ਦੇ ਇੱਕ ਤਖ਼ਤ-ਪੋਸ਼ ਉੱਤੇ ਖੜਾ ਹੋ ਗਿਆ, ਜਿਹੜਾ ਇਸੇ ਕੰਮ ਲਈ ਬਣਾਇਆ ਗਿਆ ਸੀ ਅਤੇ ਉਹ ਦੇ ਕੋਲ ਮੱਤੀਥਯਾਹ, ਸ਼ਮਆ, ਅਨਾਯਾਹ, ਊਰਿੱਯਾਹ, ਹਿਲਕੀਯਾਹ ਅਤੇ ਮਅਸੇਯਾਹ ਉਸ ਦੇ ਸੱਜੇ ਪਾਸੇ ਖੜ੍ਹੇ ਸਨ ਅਤੇ ਉਸ ਦੇ ਖੱਬੇ ਪਾਸੇ ਪਦਾਯਾਹ, ਮੀਸ਼ਾਏਲ, ਮਲਕੀਯਾਹ, ਹਾਸ਼ੁਮ, ਹਸ਼ਬੱਦਾਨਾਹ, ਜ਼ਕਰਯਾਹ ਅਤੇ ਮਸ਼ੁੱਲਾਮ ਖੜ੍ਹੇ ਸਨ।