Nehemiah 9:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਭੁੱਖੇ ਸਨ, ਇਸ ਲਈ ਤੂੰ ਉਨ੍ਹਾਂ ਨੂੰ ਅਕਾਸ਼ ਤੋਂ ਭੋਜਨ ਦਿੱਤਾ। ਉਹ ਪਿਆਸੇ ਸਨ ਤੂੰ ਉਨ੍ਹਾਂ ਨੂੰ ਚੱਟਾਨ ਤੋਂ ਪਾਣੀ ਦਿੱਤਾ ਤੇ ਉਨ੍ਹਾਂ ਨੂੰ ਤੂੰ ਆਖਿਆ, ‘ਆਓ ਤੇ ਇਸ ਧਰਤੀ ਤੇ ਕਬਜਾ ਕਰ ਲਵੋ!’ ਤੂੰ ਉਨ੍ਹਾਂ ਨੂੰ ਇਹ ਜ਼ਮੀਨ ਦੇਣ ਦੀ ਸੌਂਹ ਖਾਧੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੈਂ ਉਨ੍ਹਾਂ ਨੂੰ ਅਕਾਸ਼ ਤੋਂ ਉਨ੍ਹਾਂ ਦੀ ਭੁੱਖ ਲਈ ਰੋਟੀ ਦਿੱਤੀ ਅਤੇ ਉਨ੍ਹਾਂ ਦੀ ਤਿਹਾ ਲਈ ਚਟਾਨ ਵਿੱਚੋਂ ਪਾਣੀ ਕੱਢਿਆ ਅਤੇ ਉਨ੍ਹਾਂ ਨੂੰ ਆਖਿਆ ਕਿ ਓਹ ਉਸ ਧਰਤੀ ਉੱਤੇ ਕਬਜ਼ਾ ਕਰਨ ਲਈ ਜਾਣ ਜਿਹ ਦੇ ਉਨ੍ਹਾਂ ਨੂੰ ਦੇਣ ਦੀ ਸੌਂਹ ਤੈਂ ਖਾਧੀ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਦੀ ਭੁੱਖ ਮਿਟਾਉਣ ਲਈ ਤੂੰ ਸਵਰਗ ਤੋਂ ਰੋਟੀ ਦਿੱਤੀ ਅਤੇ ਉਨ੍ਹਾਂ ਦੀ ਪਿਆਸ ਬੁਝਾਉਣ ਲਈ ਚੱਟਾਨ ਵਿੱਚੋਂ ਪਾਣੀ ਕੱਢਿਆ, ਅਤੇ ਉਨ੍ਹਾਂ ਨੂੰ ਕਿਹਾ ਕਿ ਜੋ ਦੇਸ਼ ਮੈਂ ਤੁਹਾਨੂੰ ਦੇਣ ਦੀ ਸਹੁੰ ਖਾਧੀ ਹੈ, ਉਸ ਉੱਤੇ ਕਬਜ਼ਾ ਕਰਨ ਲਈ ਜਾਓ।”