Nehemiah 9:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਸੁਣਨ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਨੇ ਤੇਰੇ ਹੈਰਾਨਕੁਨ ਕਾਰਜ ਚੇਤੇ ਨਹੀਂ ਰੱਖੇ ਜੋ ਤੂੰ ਉਨ੍ਹਾਂ ਲਈ ਕੀਤੇ ਸਨ। ਉਹ ਜ਼ਿੱਦੀ ਬਣ ਗਏ ਅਤੇ ਮਿਸਰ ਨੂੰ ਵਾਪਸ ਜਾਣ ਦੀ ਠਾਨ ਲਈ। “ਪਰ ਤੂੰ ਪਰਮੇਸ਼ੁਰ ਹੈਂ ਜੋ ਮੁਆਫ਼ ਕਰਦਾ, ਜੋ ਮਿਹਰਬਾਨ ਅਤੇ ਦਯਾਲੂ ਹੈ, ਜੋ ਗੁੱਸੇ ਹੋਣ ਵਿੱਚ ਢਿੱਲਾ ਅਤੇ ਵਫ਼ਾਦਾਰੀ ਵਿੱਚ ਭਰਪੂਰ ਹੈਂ, ਇਸ ਲਈ ਤੂੰ ਉਨ੍ਹਾਂ ਵੱਲੋਂ ਨਹੀਂ ਪਰਤਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਨੇ ਸੁਣਨ ਤੋਂ ਇਨਕਾਰ ਕੀਤਾ ਅਤੇ ਤੇਰੇ ਅਸਚਰਜ ਕੰਮਾਂ ਨੂੰ ਜਿਹੜੇ ਤੈਂ ਉਨ੍ਹਾਂ ਵਿੱਚ ਕੀਤੇ ਚੇਤੇ ਨਾ ਰੱਖਿਆ ਪਰ ਆਪਣੀਆਂ ਧੌਣਾਂ ਨੂੰ ਅਕੜਾ ਲਿਆ ਅਤੇ ਉਨ੍ਹਾਂ ਨੇ ਆਪਣੇ ਆਕੀਪੁਨੇ ਵਿੱਚ ਇੱਕ ਮੁਖੀਆ ਬਣਾਇਆ ਜੋ ਉਨ੍ਹਾਂ ਨੂੰ ਮੁੜ ਗੁਲਾਮੀ ਵਿੱਚ ਲਿਆਵੇ ਪਰ ਤੂੰ ਇੱਕ ਖਿਮਾ ਕਰਨ ਵਾਲਾ ਪਰਮੇਸ਼ੁਰ ਹੈਂ, ਦਿਆਲੂ ਤੇ ਕਿਰਪਾਲੂ ਹੈਂ ਅਤੇ ਕਹਿਰ ਵਿੱਚ ਧੀਰਜਵਾਨ ਅਤੇ ਨੇਕੀ ਨਾਲ ਭਰਪੂਰ ਹੈਂ ਸੋ ਤੂੰ ਉਨ੍ਹਾਂ ਨੂੰ ਵਿਸਾਰਿਆ ਨਹੀਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਨੇ ਸੁਣਨ ਤੋਂ ਇਨਕਾਰ ਕੀਤਾ ਅਤੇ ਜੋ ਅਚਰਜ਼ ਕੰਮ ਤੂੰ ਉਨ੍ਹਾਂ ਵਿੱਚ ਕੀਤੇ ਸਨ, ਉਨ੍ਹਾਂ ਨੂੰ ਯਾਦ ਨਾ ਰੱਖਿਆ ਪਰ ਢੀਠ ਬਣ ਗਏ ਅਤੇ ਵਿਦਰੋਹੀ ਹੋ ਕੇ ਆਪਣੇ ਲਈ ਇੱਕ ਆਗੂ ਠਹਿਰਾ ਲਿਆ ਤਾਂ ਜੋ ਫਿਰ ਗ਼ੁਲਾਮੀ ਵਿੱਚ ਮੁੜਨ ਪਰ ਤੂੰ ਇੱਕ ਮਾਫ਼ ਕਰਨ ਵਾਲਾ, ਦਿਆਲੂ, ਕਿਰਪਾਲੂ, ਕ੍ਰੋਧ ਵਿੱਚ ਧੀਰਜਵਾਨ ਅਤੇ ਨੇਕੀ ਨਾਲ ਭਰਪੂਰ ਪਰਮੇਸ਼ੁਰ ਹੈਂ, ਇਸ ਲਈ ਤੂੰ ਉਨ੍ਹਾਂ ਨੂੰ ਨਹੀਂ ਤਿਆਗਿਆ,