Nehemiah 9:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਉਂ ਉਨ੍ਹਾਂ ਦੇ ਉੱਤਰਾਧਿਕਾਰੀਆਂ ਨੇ ਆਕੇ ਉਸ ਦੇਸ਼ ਉੱਪਰ ਕਬਜ਼ਾ ਕਰ ਲਿਆ। ਤੂੰ ਕਨਾਨੀਆਂ ਨੂੰ ਹਰਾਇਆ, ਅਤੇ ਉਨ੍ਹਾਂ ਦੇ ਰਾਜਿਆਂ ਅਤੇ ਉਨ੍ਹਾਂ ਦੇ ਲੋਕਾਂ ਨੂੰ ਉਨ੍ਹਾਂ ਦੇ ਹੱਥ ਵਿੱਚ ਦੇ ਦਿੱਤਾ ਤਾਂ ਜੋ ਉਹ ਜੋ ਚਾਹੁਣ ਉਨ੍ਹਾਂ ਨਾਲ ਕਰ ਸੱਕਣ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਉਨ੍ਹਾਂ ਦੀ ਵੰਸ ਨੇ ਆਕੇ ਉਸ ਦੇਸ ਉੱਤੇ ਕਬਜ਼ਾ ਕੀਤਾ ਅਤੇ ਤੈਂ ਉਨ੍ਹਾਂ ਦੇ ਅੱਗੇ ਉਸ ਦੇਸ ਦੇ ਵਾਸੀਆਂ ਨੂੰ ਅਰਥਾਤ ਕਨਾਨੀਆਂ ਨੂੰ ਅਧੀਨ ਕੀਤਾ ਅਤੇ ਉਨ੍ਹਾਂ ਦੇ ਪਾਤਸ਼ਾਹਾਂ ਨੂੰ ਅਤੇ ਉਸ ਦੇਸ ਦੀਆਂ ਉੱਮਤਾਂ ਨੂੰ ਉਨ੍ਹਾਂ ਦੇ ਹੱਥ ਵਿੱਚ ਦੇ ਦਿੱਤਾ ਭਈ ਓਹ ਜੋ ਚਾਹੁਣ ਉਨ੍ਹਾਂ ਨਾਲ ਕਰਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤਰ੍ਹਾਂ ਉਨ੍ਹਾਂ ਦਾ ਵੰਸ਼ ਆ ਕੇ ਉਸ ਦੇਸ਼ ਦਾ ਅਧਿਕਾਰੀ ਬਣ ਗਿਆ ਅਤੇ ਤੂੰ ਉਨ੍ਹਾਂ ਦੇ ਅੱਗੇ ਉਸ ਦੇਸ਼ ਦੇ ਵਾਸੀਆਂ ਅਰਥਾਤ ਕਨਾਨੀਆਂ ਨੂੰ ਦਬਾਇਆ ਅਤੇ ਉਨ੍ਹਾਂ ਦੇ ਰਾਜਿਆਂ ਅਤੇ ਉਸ ਦੇਸ਼ ਦੀਆਂ ਕੌਮਾਂ ਨੂੰ ਉਨ੍ਹਾਂ ਦੇ ਹੱਥ ਵਿੱਚ ਦੇ ਦਿੱਤਾ ਕਿ ਉਹ ਜੋ ਚਾਹੁਣ ਉਨ੍ਹਾਂ ਨਾਲ ਕਰਨ।