Nehemiah 9:25 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਕੰਧਾਂ ਵਾਲੇ ਸ਼ਹਿਰਾਂ ਅਤੇ ਉਪਜਾਊ ਧਰਤੀ ਤੇ ਕਬਜ਼ਾ ਕੀਤਾ ਉਨ੍ਹਾਂ ਨੂੰ ਭਰੇ-ਭਰਾਏ ਅਤੇ ਸਜੇ-ਸਜਾਏ ਘਰ ਮਿਲ ਗਏ। ਉਨ੍ਹਾਂ ਨੂੰ ਪੁੱਟੇ ਹੋਏ ਤਿਆਰ ਕੁਂਡ ਮਿਲ ਗਏ। ਉਨ੍ਹਾਂ ਨੂੰ ਅੰਗੂਰਾਂ ਦੇ ਬਾਗ਼, ਜ਼ੈਤੂਨ ਦੇ ਫ਼ਲਾਂ ਨਾਲ ਲਦ੍ਦੇ ਹੋਏ ਰੁੱਖ ਤੇ ਬਹੁਤ ਸਾਰੇ ਫ਼ਲਦਾਰ ਰੁੱਖ ਮਿਲ ਗਏ। ਬਹੁਤਾ ਖਾਣ ਕਾਰਣ ਉਨ੍ਹਾਂ ਦੇ ਢਿੱਡ ਆਫ਼ਰ ਗਏ ਅਤੇ ਉਹ ਮੋਟੇ ਹੋਦੇ ਗਏ ਸਨ। ਉਨ੍ਹਾਂ ਨੇ ਤੇਰੀ ਚੰਗਿਆਈ ਵਿੱਚ ਆਪਣੇ-ਆਪ ਨੂੰ ਆਨੰਦਿਤ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਉਨ੍ਹਾਂ ਨੇ ਗੜ੍ਹਾਂ ਵਾਲੇ ਸ਼ਹਿਰਾਂ ਅਤੇ ਮੋਟੀ ਭੂਮੀ ਨੂੰ ਲੈ ਲਿਆ ਅਤੇ ਨਾਨਾ ਪਰਕਾਰ ਦੀਆਂ ਵਸਤੂਆਂ ਨਾਲ ਭਰੇ ਹੋਏ ਘਰਾਂ ਅਤੇ ਪੁੱਟੇ ਹੋਏ ਖੂਹਾਂ ਅਤੇ ਅੰਗੂਰੀ ਬਾਗਾਂ ਅਤੇ ਜ਼ੈਤੂਨ ਦੇ ਬਾਗਾਂ ਅਤੇ ਫਲ ਨਾਲ ਭਰੇ ਹੋਏ ਬਿਰਛਾਂ ਉੱਤੇ ਕਬਜ਼ਾ ਕਰ ਲਿਆ। ਫੇਰ ਓਹ ਖਾ ਕੇ ਰੱਜ ਗਏ ਅਤੇ ਮੋਟੇ ਹੋ ਗਏ ਅਤੇ ਤੇਰੀ ਵੱਡੀ ਭਲਿਆਈ ਦੇ ਕਾਰਨ ਪਰਸੰਨ ਹੋਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਨੇ ਗੜ੍ਹਾਂ ਵਾਲੇ ਸ਼ਹਿਰਾਂ ਅਤੇ ਉਪਜਾਊ ਭੂਮੀ ਨੂੰ ਲੈ ਲਿਆ ਅਤੇ ਸਭ ਪ੍ਰਕਾਰ ਦੀਆਂ ਚੰਗੀਆਂ ਵਸਤੂਆਂ ਨਾਲ ਭਰੇ ਹੋਏ ਘਰਾਂ ਦੇ ਅਤੇ ਪੁੱਟੇ ਹੋਏ ਖੂਹਾਂ ਦੇ ਅਤੇ ਅੰਗੂਰੀ ਬਾਗ਼ਾਂ ਦੇ ਅਤੇ ਜ਼ੈਤੂਨ ਦੇ ਬਾਗ਼ਾਂ ਅਤੇ ਫਲਾਂ ਨਾਲ ਭਰੇ ਹੋਏ ਰੁੱਖਾਂ ਦੇ ਅਧਿਕਾਰੀ ਹੋ ਗਏ। ਉਹ ਖਾ-ਖਾ ਕੇ ਰੱਜ ਗਏ ਅਤੇ ਤਕੜੇ ਹੋ ਗਏ ਅਤੇ ਤੇਰੀ ਵੱਡੀ ਭਲਿਆਈ ਦੇ ਕਾਰਨ ਅਨੰਦ ਮਾਣਦੇ ਰਹੇ।