Nehemiah 9:26 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਫ਼ੇਰ ਉਨ੍ਹਾਂ ਨੇ ਅਵਗਿਆ ਕੀਤੀ ਅਤੇ ਤੇਰੇ ਖਿਲਾਫ਼ ਵਿਦ੍ਰੋਹ ਕੀਤਾ। ਉਨ੍ਹਾਂ ਨੇ ਆਪਣੀਆਂ ਪਿੱਠਾ ਪਿੱਛੇ ਤੇਰੀ ਬਿਵਸਬਾ ਨੂੰ ਸੁੱਟ ਦਿੱਤਾ। ਉਨ੍ਹਾਂ ਨੇ ਤੇਰੀਆਂ ਸਿੱਖੀਆਂ ਨੂੰ ਅਣਦੇਖਿਆਂ ਕੀਤਾ ਅਤੇ ਤੇਰੇ ਨਬੀਆਂ ਨੂੰ ਵੱਢਿਆ ਉੱਨ੍ਹਾਂ ਨਬੀਆਂ ਨੇ ਲੋਕਾਂ ਨੂੰ ਚਿਤਾਵਨੀ ਦਿੱਤੀ ਤੇ ਤੇਰੇ ਵੱਲ ਮੋੜਨ ਦਾ ਯਤਨ ਕੀਤਾ ਪਰ ਸਾਡੇ ਪੁਰਖਿਆਂ ਨੇ ਤੇਰੇ ਵਿਰੁੱਧ ਬੜੇ ਭਿਆਨਕ ਕਾਰਜ਼ ਕੀਤੇ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਓਹ ਤੈਥੋਂ ਬੇਮੁਖ ਹੋ ਕੇ ਆਕੀ ਹੋ ਗਏ ਅਤੇ ਤੇਰੀ ਬਿਵਸਥਾ ਨੂੰ ਆਪਣੀ ਪਿੱਠ ਪਿੱਛੇ ਸੁੱਟ ਦਿੱਤਾ ਅਤੇ ਤੇਰੇ ਨਬੀਆਂ ਨੂੰ ਤਲਵਾਰ ਨਾਲ ਵੱਢ ਸੁੱਟਿਆ ਜਿਹੜੇ ਉਨ੍ਹਾਂ ਨੂੰ ਤੇਰੀ ਵੱਲ ਮੁੜਨ ਲਈ ਸਾਖੀ ਦਿੰਦੇ ਸਨ ਅਤੇ ਉਨ੍ਹਾਂ ਨੇ ਛੇੜ ਖਾਨੀ ਦੇ ਵੱਡੇ ਵੱਡੇ ਕੰਮ ਕੀਤੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਪਰ ਉਹ ਤੇਰੇ ਤੋਂ ਬੇਮੁੱਖ ਹੋ ਕੇ ਵਿਦਰੋਹੀ ਹੋ ਗਏ ਅਤੇ ਤੇਰੀ ਬਿਵਸਥਾ ਨੂੰ ਤਿਆਗ ਦਿੱਤਾ ਅਤੇ ਤੇਰੇ ਨਬੀਆਂ ਨੂੰ ਜੋ ਉਨ੍ਹਾਂ ਨੂੰ ਤੇਰੇ ਵੱਲ ਮੁੜਨ ਲਈ ਚਿਤਾਉਣੀ ਦਿੰਦੇ ਸਨ, ਤਲਵਾਰ ਨਾਲ ਵੱਢ ਸੁੱਟਿਆ ਅਤੇ ਉਨ੍ਹਾਂ ਨੇ ਤੇਰੀ ਨਿਰਾਦਰੀ ਦੇ ਵੱਡੇ-ਵੱਡੇ ਕੰਮ ਕੀਤੇ।