Nehemiah 9:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸੋ ਤੂੰ ਉਨ੍ਹਾਂ ਨੂੰ ਉਨ੍ਹਾਂ ਦੇ ਦੁਸ਼ਮਣਾ ਦੇ ਹੱਖੀ ਪਾ ਦਿੱਤਾ। ਵੈਰੀਆਂ ਨੇ ਉਨ੍ਹਾਂ ਨੂੰ ਬਹੁਤ ਸਤਾਇਆ ਜਦੋਂ ਬਿਪਤਾ ਪਈ ਤਾਂ ਸਾਡੇ ਪੁਰਖਿਆਂ ਨੇ ਤੈਨੂੰ ਪੁਕਾਰਿਆ ਤੇ ਤੂੰ ਅਕਾਸ਼ ’ਚ ਉਨ੍ਹਾਂ ਦੀ ਪੁਕਾਰ ਸੁਣੀ। ਤੂੰ ਬਹੁਤ ਦਿਆਲੂ ਹੈਂ ਆਪਣੀ ਦਿਆਲਤਾ ਕਾਰਣ ਤੂੰ ਲੋਕਾਂ ਨੂੰ ਉਨ੍ਹਾਂ ਦੀ ਮਦਦ ਲਈ ਭੇਜਿਆ। ਫੇਰ ਇਨ੍ਹਾਂ ਲੋਕਾਂ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਵੈਰੀਆਂ ਦੀ ਸ਼ਕਤੀ ਤੋਂ ਬਚਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਤੂੰ ਉਨ੍ਹਾਂ ਨੂੰ ਉਨ੍ਹਾਂ ਦੇ ਵਿਰੋਧੀਆਂ ਦੇ ਹੱਥ ਦੇ ਦਿੱਤਾ ਜਿਨ੍ਹਾਂ ਨੇ ਉਨ੍ਹਾਂ ਨੂੰ ਸਤਾਇਆ ਅਤੇ ਜਿਸ ਵੇਲੇ ਉਨ੍ਹਾਂ ਨੇ ਦੁਖ ਵਿੱਚ ਤੇਰੇ ਅੱਗੇ ਦੁਹਾਈ ਦਿੱਤੀ ਤੈਂ ਅਕਾਸ਼ ਵਿੱਚੋਂ ਉਨ੍ਹਾਂ ਦੀ ਸੁਣੀ ਅਤੇ ਆਪਣੀ ਬਹੁਤੀ ਦਿਆਲਤਾ ਦੇ ਅਨੁਸਾਰ ਉਨ੍ਹਾਂ ਨੂੰ ਛੁਡਾਉਣ ਵਾਲੇ ਦਿੱਤੇ ਜਿਨ੍ਹਾਂ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਵਿਰੋਧੀਆਂ ਦੇ ਹੱਥੋਂ ਛੁਡਾਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਤੂੰ ਉਨ੍ਹਾਂ ਨੂੰ ਉਨ੍ਹਾਂ ਦੇ ਵਿਰੋਧੀਆਂ ਦੇ ਹੱਥ ਦੇ ਵਿੱਚ ਦੇ ਦਿੱਤਾ, ਜਿਨ੍ਹਾਂ ਨੇ ਉਨ੍ਹਾਂ ਨੂੰ ਸਤਾਇਆ, ਫਿਰ ਵੀ ਜਦ ਉਨ੍ਹਾਂ ਨੇ ਦੁੱਖ ਵਿੱਚ ਤੇਰੇ ਅੱਗੇ ਦੁਹਾਈ ਦਿੱਤੀ ਤਾਂ ਤੂੰ ਸਵਰਗ ਵਿੱਚੋਂ ਉਨ੍ਹਾਂ ਦੀ ਸੁਣੀ ਅਤੇ ਆਪਣੀ ਵੱਡੀ ਦਿਆਲਤਾ ਦੇ ਕਾਰਨ ਉਨ੍ਹਾਂ ਨੂੰ ਛੁਡਾਉਣ ਵਾਲੇ ਦਿੱਤੇ, ਜਿਨ੍ਹਾਂ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਵੈਰੀਆਂ ਦੇ ਹੱਥੋਂ ਛੁਡਾਇਆ,