Nehemiah 9:28 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਜਦ ਵੀ ਸਾਡੇ ਪੁਰਖਿਆਂ ਨੂੰ ਚੈਨ ਮਿਲਿਆ ਤਾਂ ਉਹ ਬਦਲ ਗਏ ਅਤੇ ਤੇਰੇ ਅੱਗੇ ਬਦੀ ਕੀਤੀ। ਤਾਂ ਫ਼ਿਰ ਤੂੰ ਉਨ੍ਹਾਂ ਨੂੰ ਮੁੜ ਉਨ੍ਹਾਂ ਦੇ ਵੈਰੀਆਂ ਦੇ ਹੱਬੀ ਫਢ਼ ਦਿੱਤਾ, ਤਾਂ ਜੋ ਉਹ ਉਨ੍ਹਾਂ ਨੂੰ ਸਜ਼ਾ ਦੇਣ ਤੇ ਹਰਾਉਣ ਪਰ ਉਨ੍ਹਾਂ ਫ਼ਿਰ ਤੈਨੂੰ ਪੁਕਾਰਿਆ ਤੇ ਤੂੰ ਉਨ੍ਹਾਂ ਦੀ ਪੁਕਾਰ ਅਕਾਸ਼ ਤੋਂ ਸੁਣੀ ਤੇ ਉਨ੍ਹਾਂ ਨੂੰ ਆਜ਼ਾਦ ਕੀਤਾ। ਤੇ ਇਉਂ ਤੂੰ ਆਪਣੀ ਦਿਆਲਤਾ ਕਈ ਵਾਰ ਉਨ੍ਹਾਂ ਤੇ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜਦ ਉਨ੍ਹਾਂ ਨੂੰ ਅਰਾਮ ਮਿਲਿਆ ਤਦ ਉਨ੍ਹਾਂ ਫੇਰ ਤੇਰੇ ਅੱਗੇ ਬੁਰੀਆਈ ਕੀਤੀ ਏਸ ਲਈ ਤੈਂ ਉਨ੍ਹਾਂ ਨੂੰ ਉਨ੍ਹਾਂ ਦੇ ਵੈਰੀਆਂ ਦੇ ਹੱਥ ਵਿੱਚ ਦੇ ਦਿੱਤਾ ਭਈ ਓਹ ਉਨ੍ਹਾਂ ਉੱਤੇ ਰਾਜ ਕਰਨ ਪਰ ਜਦ ਓਹ ਮੁੜੇ ਅਤੇ ਤੇਰੀ ਦੁਹਾਈ ਦਿੱਤੀ ਤੈਂ ਅਕਾਸ਼ ਵਿੱਚੋਂ ਉਨ੍ਹਾਂ ਦੀ ਸੁਣੀ ਅਤੇ ਬਹੁਤੀ ਵਾਰ ਆਪਣੀ ਦਿਆਲਤਾ ਦੇ ਅਨੁਸਾਰ ਉਨ੍ਹਾਂ ਨੂੰ ਛੁਡਾਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜਦ ਉਨ੍ਹਾਂ ਨੂੰ ਅਰਾਮ ਮਿਲਿਆ, ਤਦ ਉਨ੍ਹਾਂ ਨੇ ਫਿਰ ਤੇਰੇ ਅੱਗੇ ਬੁਰਿਆਈ ਕੀਤੀ, ਇਸ ਲਈ ਤੂੰ ਉਨ੍ਹਾਂ ਨੂੰ ਉਨ੍ਹਾਂ ਦੇ ਵੈਰੀਆਂ ਦੇ ਹੱਥ ਵਿੱਚ ਦੇ ਦਿੱਤਾ, ਜੋ ਉਨ੍ਹਾਂ ਦੇ ਉੱਤੇ ਰਾਜ ਕਰਦੇ ਸਨ ਪਰ ਜਦ ਵੀ ਉਹ ਮੁੜ ਕੇ ਤੇਰੀ ਦੁਹਾਈ ਦਿੰਦੇ ਸਨ, ਤਾਂ ਤੂੰ ਸਵਰਗ ਵਿੱਚੋਂ ਉਨ੍ਹਾਂ ਦੀ ਸੁਣਦਾ ਅਤੇ ਆਪਣੀ ਵੱਡੀ ਦਿਆਲਤਾ ਦੇ ਕਾਰਨ ਬਹੁਤ ਵਾਰ ਉਨ੍ਹਾਂ ਨੂੰ ਛੁਡਾਇਆ,