Nehemiah 9:29 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੂੰ ਉਨ੍ਹਾਂ ਨੂੰ ਖਬਰਦਾਰ ਕੀਤਾ ਅਤੇ ਉਨ੍ਹਾਂ ਨੂੰ ਆਪਣੀ ਬਿਵਸਬਾ ਵੱਲ ਵਾਪਸ ਮੁੜਨ ਲਈ ਆਖਿਆ, ਪਰ ਇਨ੍ਹਾਂ ਹਂਕਾਰੀ ਲੋਕਾਂ ਨੇ ਤੇਰੇ ਹੁਕਮਾਂ ਨੂੰ ਨਾ ਮੰਨਿਆ। ਜਿਹੜਾ ਵਿਅਕਤੀ ਤੇਰੀ ਬਿਵਸਬਾ ਨੂੰ ਮੰਨਦਾ ਅਤੇ ਉਨ੍ਹਾਂ ਨੂੰ ਨਿਭਾਉਂਦਾ, ਉਹ ਜਿਉਂਦਾ ਰਹੇਗਾ। ਪਰ ਸਾਡੇ ਪੁਰਖਿਆਂ ਨੇ ਤੇਰੀ ਬਿਵਸਬਾ ਦੇ ਖਿਲਾਫ਼ ਪਾਪ ਕੀਤਾ। ਉਹ ਜ਼ਿੱਦੀ ਅੜੀਅਲ ਸਨ ਅਤੇ ਤੇਰੇ ਵੱਲ ਪਿੱਠ ਕਰ ਲਈ। ਉਨ੍ਹਾਂ ਨੇ ਤੇਰੀ ਆਵਾਜ਼ ਨਾ ਸੁਣੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੂੰ ਉਨ੍ਹਾਂ ਦੇ ਵਿਰੁੱਧ ਗਵਾਹੀ ਦਿੱਤੀ ਤਾਂ ਜੋ ਤੂੰ ਉਨ੍ਹਾਂ ਨੂੰ ਆਪਣੀ ਬਿਵਸਥਾ ਦੇ ਵੱਲ ਮੋੜ ਲਿਆਵੇਂ ਪਰ ਉਨ੍ਹਾਂ ਨੇ ਹੰਕਾਰ ਕੀਤਾ ਅਤੇ ਤੇਰੇ ਹੁਕਮਾਂ ਨੂੰ ਨਾ ਸੁਣਿਆ ਅਤੇ ਨਿਆਵਾਂ ਦੇ ਵਿਰੁੱਧ ਪਾਪ ਕੀਤਾ, ਜਿਨ੍ਹਾਂ ਨੂੰ ਜੇ ਕੋਈ ਆਦਮੀ ਪੂਰਾ ਕਰੇ ਤਾਂ ਉਨ੍ਹਾਂ ਦੇ ਕਾਰਨ ਜੀਉਂਦਾ ਰਹੇ, ਅਤੇ ਆਪਣਿਆਂ ਮੋਡਿਆਂ ਨੂੰ ਖਿੱਚ ਕੇ ਆਪਣੀਆਂ ਧੌਣਾਂ ਅਕੜਾ ਲਈਆਂ ਅਤੇ ਉਨ੍ਹਾਂ ਨੇ ਨਾ ਸੁਣਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਤੂੰ ਉਨ੍ਹਾਂ ਨੂੰ ਚਿਤਾਉਣੀ ਦਿੰਦਾ ਸੀ ਤਾਂ ਜੋ ਤੂੰ ਉਨ੍ਹਾਂ ਨੂੰ ਆਪਣੀ ਬਿਵਸਥਾ ਵੱਲ ਮੋੜ ਲਿਆਵੇ ਪਰ ਉਨ੍ਹਾਂ ਨੇ ਹੰਕਾਰ ਕੀਤਾ ਅਤੇ ਤੇਰੇ ਹੁਕਮਾਂ ਨੂੰ ਨਾ ਮੰਨਿਆ ਅਤੇ ਤੇਰੇ ਨਿਯਮਾਂ ਦੇ ਵਿਰੁੱਧ ਪਾਪ ਕੀਤਾ, ਜਿਨ੍ਹਾਂ ਨੂੰ ਜੇ ਕੋਈ ਮਨੁੱਖ ਪੂਰਾ ਕਰੇ ਤਾਂ ਉਨ੍ਹਾਂ ਦੇ ਕਾਰਨ ਜੀਉਂਦਾ ਰਹੇ, ਅਤੇ ਹਠੀਲੇ ਬਣ ਕੇ ਆਪਣੀ ਪਿੱਠ ਤੇਰੇ ਵੱਲ ਮੋੜ ਲਈ ਅਤੇ ਢੀਠ ਹੋ ਗਏ ਅਤੇ ਉਨ੍ਹਾਂ ਨੇ ਨਾ ਸੁਣਿਆ।