Nehemiah 9:32 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ, ਤੂੰ ਮਹਾਨਤਮ ਪਰਮੇਸ਼ੁਰ ਹੈਂ! ਤੂੰ ਭੈਦਾਇੱਕ ਤੇ ਬਲਸ਼ਾਲੀ ਹੈਂ! ਤੂੰ ਆਪਣਾ ਇਕਰਾਰਨਾਮਾ ਰੱਖਦੈਁ ਅਤੇ ਇਸ ਤੇ ਵਫ਼ਾਦਾਰ ਹੈਂ! ਸਾਡੇ ਤੇ ਅਨੇਕਾਂ ਮੁਸੀਬਤਾਂ ਆਈਆਂ। ਉਨ੍ਹਾਂ ਮੁਸੀਬਤਾਂ ਨੂੰ ਨਜ਼ਰ ਅੰਦਾਜ਼ ਨਾ ਕਰ ਜਿਹੜੀਆਂ ਸਾਡੇ ਪਾਤਸ਼ਹਾਂ, ਆਗੂਆਂ, ਜਾਜਕਾਂ, ਨਬੀਆਂ, ਪੁਰਖਿਆਂ ਅਤੇ ਤੇਰੇ ਸਾਰੇ ਲੋਕਾਂ ਉੱਤੇ ਅੱਸ਼ੂਰ ਦੇ ਰਾਜਿਆਂ ਦੇ ਦਿਨਾਂ ਤੋਂ ਲੈ ਕੇ ਅੱਜ ਤੀਕ ਆਈਆਂ ਹਨ!
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਹੇ ਸਾਡੇ ਪਰਮੇਸ਼ੁਰ, ਤੂੰ ਜੋ ਵੱਡਾ ਅਰ ਬਲਵੰਤ ਅਤੇ ਭੈਦਾਇਕ ਪਰਮੇਸ਼ੁਰ ਹੈਂ ਅਤੇ ਨੇਮ ਅਤੇ ਦਯਾ ਦੀ ਪਾਲਨਾ ਕਰਦਾ ਹੈਂ ਏਹ ਸਾਰਾ ਕਸ਼ਟ ਜਿਹੜਾ ਸਾਡੇ ਉੱਤੇ, ਸਾਡਿਆਂ ਪਾਤਸ਼ਾਹਾਂ ਉੱਤੇ, ਸਾਡਿਆਂ ਸਰਦਾਰਾਂ ਉੱਤੇ, ਸਾਡਿਆਂ ਜਾਜਕਾਂ ਉੱਤੇ, ਸਾਡਿਆਂ ਨਬੀਆਂ ਉੱਤੇ, ਸਾਡਿਆਂ ਪਿਉ ਦਾਦਿਆਂ ਉੱਤੇ ਅਤੇ ਤੇਰੀ ਸਾਰੀ ਪਰਜਾ ਉੱਤੇ ਅੱਸ਼ੂਰ ਦੇ ਪਾਤਸ਼ਾਹਾਂ ਦੇ ਦਿਨਾਂ ਤੋਂ ਅੱਜ ਦੇ ਦਿਨ ਤੀਕ ਬੀਤਿਆ ਹੈ ਸੋ ਤੇਰੇ ਸਨਮੁਖ ਹਲਕਾ ਨਾ ਜਾਣਿਆ ਜਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਹੁਣ ਹੇ ਸਾਡੇ ਪਰਮੇਸ਼ੁਰ! ਤੂੰ ਜੋ ਵੱਡਾ ਅਤੇ ਬਲਵੰਤ ਅਤੇ ਭੈਅ ਯੋਗ ਪਰਮੇਸ਼ੁਰ ਹੈ ਅਤੇ ਆਪਣੇ ਨੇਮ ਦੀ ਪਾਲਣਾ ਕਰਦਾ ਅਤੇ ਦਯਾ ਕਰਦਾ ਹੈਂ, ਇਹ ਸਾਰਾ ਕਸ਼ਟ ਜਿਹੜਾ ਅੱਸ਼ੂਰ ਦੇ ਰਾਜਿਆਂ ਦੇ ਦਿਨਾਂ ਤੋਂ ਲੈ ਕੇ ਅੱਜ ਦੇ ਦਿਨ ਤੱਕ ਸਾਡੇ ਉੱਤੇ ਅਤੇ ਸਾਡੇ ਰਾਜਿਆਂ, ਸਾਡੇ ਹਾਕਮਾਂ, ਸਾਡੇ ਜਾਜਕਾਂ, ਸਾਡੇ ਨਬੀਆਂ, ਸਾਡੇ ਪੁਰਖਿਆਂ ਅਤੇ ਤੇਰੀ ਸਾਰੀ ਪਰਜਾ ਉੱਤੇ ਬੀਤਿਆ ਹੈ, ਉਹ ਤੇਰੇ ਸਨਮੁਖ ਮਾਮੂਲੀ ਨਾ ਜਾਣਿਆ ਜਾਵੇ,