Nehemiah 9:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫੇਰ ਲੇਵੀਆਂ, ਯੇਸ਼ੂਆ, ਕਦਮੀਏਲ, ਬਾਨੀ, ਹਸ਼ਬਨਯਾਹ, ਸ਼ੇਰੇਬਯਾਹ, ਹੋਦੀਯਾਹ, ਸ਼ਬਨਯਾਹ ਅਤੇ ਪਬਹਯਾਹ ਨੇ ਆਖਿਆ, ਉੱਠੋ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਅਸੀਸ ਦਿਓ! ਪਰਮੇਸ਼ੁਰ ਹਮੇਸ਼ਾ ਰਿਹਾ ਅਤੇ ਹਮੇਸ਼ਾ ਲਈ ਰਹੇਗਾ। “ਤੇਰੇ ਪਰਤਾਪਮਈ ਨਾਮ ਦੀ ਉਸਤਤ ਹੋਵੇ। ਤੇਰਾ ਨਾਂ ਸਾਰੀਆਂ ਅਸੀਸਾਂ ਅਤੇ ਸਾਰੀਆਂ ਉਸਤਤਾਂ ਤੋਂ ਉਚੇਰਾ ਹੋਵੇ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਯੇਸ਼ੂਆ ਅਰ ਕਦਮੀਏਲ ਅਰ ਬਾਨੀ ਅਰ ਹਸ਼ਬਨਯਾਹ ਅਰ ਸ਼ੇਰੇਬਯਾਹ ਅਰ ਹੋਦੀਯਾਹ ਅਰ ਸ਼ਬਨਯਾਹ ਅਤੇ ਪਥਹਯਾਹ ਲੇਵੀਆਂ ਨੇ ਆਖਿਆ, ਉੱਠਕੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਜੁੱਗੋ ਜੁੱਗ ਮੁਬਾਰਕ ਆਖੋ ਅਤੇ ਤੇਰਾ ਪਰਤਾਪ ਵਾਲਾ ਨਾਮ ਮੁਬਾਰਕ ਹੋਵੇ ਜੋ ਸਾਰੀਆਂ ਬਰਕਤਾਂ ਅਤੇ ਉਸਤਤਾਂ ਦੇ ਉੱਤੇ ਉੱਚਾ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਯੇਸ਼ੂਆ, ਕਦਮੀਏਲ, ਬਾਨੀ, ਹਸ਼ਬਨਯਾਹ, ਸ਼ੇਰੇਬਯਾਹ, ਹੋਦੀਯਾਹ, ਸ਼ਬਨਯਾਹ ਅਤੇ ਪਥਹਯਾਹ ਲੇਵੀਆਂ ਨੇ ਕਿਹਾ, “ਖੜ੍ਹੇ ਹੋਵੋ, ਆਪਣੇ ਪਰਮੇਸ਼ੁਰ ਯਹੋਵਾਹ ਨੂੰ ਜੁੱਗੋ-ਜੁੱਗ ਮੁਬਾਰਕ ਆਖੋ। ਤੇਰਾ ਪ੍ਰਤਾਪੀ ਨਾਮ ਮੁਬਾਰਕ ਹੋਵੇ ਜੋ ਸਾਰੀਆਂ ਬਰਕਤਾਂ ਅਤੇ ਉਸਤਤਾਂ ਤੋਂ ਉੱਚਾ ਹੈ!”