Nehemiah 9:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਿਰਫ਼ ਤੂੰ ਹੀ ਯਹੋਵਾਹ ਪਰਮੇਸ਼ੁਰ ਹੈਂ! ਇੱਕ ਤੂੰ ਹੀ ਪਰਮੇਸ਼ੁਰ ਹੈ। ਤੂੰ ਹੀ ਅਕਾਸ਼ਾਂ, ਉੱਚੇ ਅਕਾਸ਼ਾਂ ਅਤੇ ਉਨ੍ਹਾਂ ਵਿੱਚਲੀਆਂ ਸਭ ਵਸਤਾਂ ਸਾਜੀਆਂ ਹਨ। ਤੂੰ ਹੀ ਧਰਤੀ ਤੇ ਉਸ ਉਤ੍ਤਲੀਆਂ ਜੀਵਿਤ ਸਭ ਚੀਜ਼ਾਂ ਨੂੰ ਸਾਜਿਆ ਤੂੰ ਹੀ ਸਮੁੰਦਰਾਂ ਤੇ ਉਨ੍ਹਾਂ ਵਿੱਚ ਰਹਿੰਦੀਆਂ ਚੀਜ਼ਾਂ ਦਾ ਯਹੋਵਾਹ ਹੈਂ। ਤੂੰ ਸਭ ਨੂੰ ਜੀਵਨ ਦਿੰਦਾ ਹੈਂ ਅਤੇ ਅਕਾਸ਼ ਵਿੱਚਲਾ ਸਭ ਕੁਝ ਝੁਕ ਕੇ ਤੇਰੀ ਉਪਾਸਨਾ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ, ਹਾਂ, ਤੂੰ ਹੀ ਕੇਵਲ ਇੱਕ ਯਹੋਵਾਹ ਹੈਂ। ਤੂੰ ਅਕਾਸ਼ ਅਤੇ ਅਕਾਸ਼ਾਂ ਦੇ ਅਕਾਸ਼ ਵੀ ਅਤੇ ਉਨ੍ਹਾਂ ਦੀ ਸਾਰੀ ਸੈਨਾ, ਧਰਤੀ ਅਤੇ ਉਸ ਦੀਆਂ ਸਾਰੀਆਂ ਚੀਜਾਂ, ਸਮੁੰਦਰ ਅਤੇ ਜੋ ਕੁੱਝ ਉਨ੍ਹਾਂ ਦੇ ਵਿੱਚ ਹੈ ਬਣਾਏ ਅਤੇ ਤੂੰ ਹੀ ਸਾਰਿਆਂ ਦਾ ਜੀਵਨ ਦਾਤਾ ਹੈਂ ਅਤੇ ਅਕਾਸ਼ ਦੀ ਸੈਨਾ ਤੈਨੂੰ ਹੀ ਮੱਥਾ ਟੇਕਦੀ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਤੂੰ, ਹਾਂ ਤੂੰ ਹੀ ਕੇਵਲ ਇੱਕ ਯਹੋਵਾਹ ਹੈਂ, ਤੂੰ ਸਵਰਗ ਸਗੋਂ ਸਭ ਤੋਂ ਉੱਚੇ ਸਵਰਗ ਅਤੇ ਉਨ੍ਹਾਂ ਦੀ ਸਾਰੀ ਸੈਨਾਂ, ਧਰਤੀ ਅਤੇ ਉਸ ਦੀਆਂ ਸਾਰੀਆਂ ਚੀਜ਼ਾਂ, ਅਤੇ ਸਮੁੰਦਰ ਅਤੇ ਜੋ ਕੁਝ ਉਨ੍ਹਾਂ ਦੇ ਵਿੱਚ ਹੈ, ਸਭ ਕੁਝ ਤੂੰ ਹੀ ਬਣਾਇਆ ਹੈ, ਤੂੰ ਹੀ ਸਾਰਿਆਂ ਦਾ ਜੀਵਨ ਦਾਤਾ ਹੈਂ ਅਤੇ ਸਵਰਗ ਦੀ ਸਾਰੀ ਸੈਨਾਂ ਤੈਨੂੰ ਹੀ ਮੱਥਾ ਟੇਕਦੀ ਹੈ,