Numbers 1:50 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਲੇਵੀ ਦੇ ਲੋਕਾਂ ਨੂੰ ਆਖਣਾ ਕਿ ਉਹ ਇਕਰਾਰਨਾਮੇ ਵਾਲੇ ਪਵਿੱਤਰ ਤੰਬੂ ਲਈ ਜ਼ਿੰਮੇਵਾਰ ਹਨ ਉਨ੍ਹਾਂ ਨੂੰ ਚਾਹੀਦਾ ਹੈ ਕਿ ਉਹ ਤੰਬੂ ਅਤੇ ਉਸ ਵਿੱਚਲੀਆਂ ਸਾਰੀਆਂ ਚੀਜ਼ਾਂ ਦੀ ਸੰਭਾਲ ਕਰਨ। ਉਨ੍ਹਾਂ ਨੂੰ ਚਾਹੀਦਾ ਹੈ ਕਿ ਉਹ ਪਵਿੱਤਰ ਤੰਬੂ ਅਤੇ ਉਸ ਵਿੱਚਲੀਆਂ ਸਭ ਚੀਜ਼ਾਂ ਨੂੰ ਚੁੱਕਣ। ਉਨ੍ਹਾਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਡੇਰੇ ਇਸਦੇ ਆਲੇ-ਦੁਆਲੇ ਲਾਉਣ ਅਤੇ ਇਸਦੀ ਦੇਖ-ਭਾਲ ਕਰਨ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਤੂੰ ਲੇਵੀਆਂ ਨੂੰ ਸਾਖੀ ਦੇ ਡੇਹਰੇ ਉੱਤੇ, ਉਸ ਦੇ ਸਾਰੇ ਸਾਮਾਨ ਉੱਤੇ ਅਤੇ ਜੋ ਕੁਝ ਉਸ ਦਾ ਹੈ ਉਸ ਉੱਤੇ ਮੁਕੱਰਰ ਕਰੀਂ। ਓਹ ਡੇਹਰੇ ਨੂੰ ਅਤੇ ਉਸ ਦੇ ਸਾਰੇ ਸਾਮਾਨ ਨੂੰ ਚੁੱਕਣ ਅਤੇ ਓਹ ਉਸ ਦੀ ਸੇਵਾ ਕਰਨ ਅਰ ਡੇਹਰੇ ਦੇ ਆਲੇ ਦੁਆਲੇ ਆਪਣੇ ਤੰਬੂ ਲਾਉਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਤੂੰ ਲੇਵੀਆਂ ਨੂੰ ਸਾਖੀ ਦੇ ਡੇਰੇ ਉੱਤੇ, ਉਸ ਦੇ ਸਾਰੇ ਸਮਾਨ ਉੱਤੇ ਅਤੇ ਜੋ ਕੁਝ ਉਸ ਦਾ ਹੈ ਉਸ ਉੱਤੇ ਨਿਯੁਕਤ ਕਰੀਂ। ਉਹ ਡੇਰੇ ਨੂੰ ਅਤੇ ਉਸ ਦੇ ਸਾਰੇ ਸਮਾਨ ਨੂੰ ਚੁੱਕਣ ਅਤੇ ਉਹ ਉਸ ਦੀ ਸੇਵਾ ਕਰਨ ਅਤੇ ਡੇਰੇ ਦੇ ਆਲੇ-ਦੁਆਲੇ ਆਪਣੇ ਤੰਬੂ ਲਾਉਣ।