Numbers 10:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਗਲੀ ਕਤਾਰ ਵਿੱਚਲੇ ਤਿੰਨ ਆਖਰੀ ਪਰਿਵਾਰ-ਸਮੂਹ ਹੋਰ ਸਾਰੇ ਪਰਿਵਾਰ-ਸਮੂਹਾਂ ਪਿੱਛਲੇ ਦਸਤੇ ਵਿੱਚ ਸਨ। ਇਹ ਸਮੂਹ ਦਾਨ ਦੇ ਪਰਿਵਾਰ-ਸਮੂਹ ਦੇ ਡੇਰੇ ਵਿੱਚੋਂ ਸਨ। ਉਨ੍ਹਾਂ ਨੇ ਆਪਣੇ ਝੰਡੇ ਹੇਠਾਂ ਸਫ਼ਰ ਕੀਤਾ। ਪਹਿਲਾ ਸਮੂਹ ਦਾਨ ਦਾ ਪਰਿਵਾਰ-ਸਮੂਹ ਸੀ। ਅੰਮੀਸ਼ਦਾਈ ਦਾ ਪੁੱਤਰ ਅਹੀਅਜ਼ਰ ਉਨ੍ਹਾਂ ਦਾ ਆਗੂ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਦਾਨ ਦੇ ਡੇਹਰੇ ਦੇ ਝੰਡੇ ਦਾ ਜਿਹੜਾ ਸਾਰਿਆਂ ਡੇਰਿਆਂ ਦੇ ਪਛਾੜੀ ਸੀ ਉਨ੍ਹਾਂ ਦੀਆਂ ਸੈਨਾ ਅਨੁਸਾਰ ਕੂਚ ਹੋਇਆ ਅਤੇ ਉਨ੍ਹਾਂ ਦਾ ਸੈਨਾਪਤੀ ਅੰਮੀਸ਼ੱਦਾਈ ਦਾ ਪੁੱਤ੍ਰ ਅਹੀਅਜ਼ਰ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਦਾਨ ਦੇ ਡੇਰੇ ਦੇ ਝੰਡੇ ਦਾ ਕੂਚ ਹੋਇਆ ਜਿਹੜਾ ਸਾਰੇ ਡੇਰਿਆਂ ਤੋਂ ਪਿੱਛੇ ਸੀ, ਉਹ ਦਲ ਬਣਾ ਕੇ ਚੱਲੇ ਅਤੇ ਉਨ੍ਹਾਂ ਦਾ ਸੈਨਾਪਤੀ ਅੰਮੀਸ਼ੱਦਾਈ ਦਾ ਪੁੱਤਰ ਅਹੀਅਜ਼ਰ ਸੀ।