Numbers 11:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਲੋਕਾਂ ਨੇ ਆਪਣੀ ਸਮੱਸਿਆਵਾਂ ਬਾਰੇ ਸ਼ਿਕਾਇਤਾ ਕਰਨੀਆਂ ਸ਼ੁਰੂ ਕਰ ਦਿੱਤੀਆਂ, ਯਹੋਵਾਹ ਨੇ ਉਨ੍ਹਾਂ ਦੀਆਂ ਸ਼ਿਕਾਇਤਾ ਸੁਣੀਆ ਅਤੇ ਬਹੁਤ ਕਰੋਧਵਾਨ ਹੋ ਗਿਆ। ਯਹੋਵਾਹ ਦੀ ਅੱਗ ਲੋਕਾਂ ਦਰਮਿਆਨ ਅਤੇ ਡੇਰੇ ਦੀ ਨੁੱਕਰ ਤੇ ਵੀ ਬਲ ਉੱਠੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਪਰਜਾ ਯਹੋਵਾਹ ਦੇ ਸੁਣਨ ਵਿੱਚ ਬੁੜ ਬੁੜਾਉਣ ਅਤੇ ਅਵੱਲੀਆਂ ਗੱਲਾਂ ਆਖਣ ਲੱਗੀ ਅਤੇ ਜਾਂ ਯਹੋਵਾਹ ਨੇ ਸੁਣਿਆ ਤਾਂ ਉਸ ਦਾ ਕ੍ਰੋਧ ਭੜਕ ਉੱਠਿਆ ਅਤੇ ਯਹੋਵਾਹ ਦੀ ਅੱਗ ਉਨ੍ਹਾਂ ਵਿੱਚ ਬਲਣ ਲੱਗ ਪਈ ਅਤੇ ਡੇਰੇ ਦੀਆਂ ਹੱਦਾਂ ਵਿੱਚ ਉਨ੍ਹਾਂ ਨੂੰ ਭਸਮ ਕਰ ਸੁੱਟਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਪਰਜਾ ਦੇ ਲੋਕ ਯਹੋਵਾਹ ਦੇ ਸੁਣਦੇ ਹੋਏ ਬੁੜ-ਬੁੜਾਉਣ ਲੱਗੇ। ਯਹੋਵਾਹ ਨੇ ਸੁਣਿਆ ਤਾਂ ਉਸ ਦਾ ਕ੍ਰੋਧ ਭੜਕ ਉੱਠਿਆ ਅਤੇ ਯਹੋਵਾਹ ਦੀ ਅੱਗ ਉਨ੍ਹਾਂ ਦੇ ਵਿਚਕਾਰ ਬਲ ਉੱਠੀ ਅਤੇ ਡੇਰੇ ਦੀਆਂ ਹੱਦਾਂ ਉੱਤੇ ਉਨ੍ਹਾਂ ਨੂੰ ਭਸਮ ਕਰਨ ਲੱਗੀ।