Numbers 11:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਜਾਣਦੇ ਹੋ ਕਿ ਮੈਂ ਇਨ੍ਹਾਂ ਸਮੂਹ ਲੋਕਾਂ ਦਾ ਪਿਤਾ ਨਹੀਂ ਹਾਂ। ਤੁਸੀਂ ਜਾਣਦੇ ਹੋ ਕਿ ਮੈਂ ਇਨ੍ਹਾਂ ਨੂੰ ਜਨਮ ਨਹੀਂ ਦਿੱਤਾ। ਪਰ ਮੈਨੂੰ ਇਨ੍ਹਾਂ ਦੀ ਦੇਖ-ਭਾਲ ਕਰਨੀ ਪੈਂਦੀ ਹੈ ਜਿਵੇਂ ਕੋਈ ਦਾਈ ਬੱਚੇ ਨੂੰ ਆਪਣੀਆਂ ਬਾਹਾਂ ਵਿੱਚ ਚੁੱਕਦੀ ਹੈ। ਤੁਸੀਂ ਮੈਨੂੰ ਅਜਿਹਾ ਕਰਨ ਲਈ ਕਿਉਂ ਮਜ਼ਬੂਰ ਕਰਦੇ ਹੋ? ਤੁਸੀਂ ਮੈਨੂੰ ਇਨ੍ਹਾਂ ਨੂੰ ਉਸ ਧਰਤੀ ਉੱਤੇ ਲੈ ਜਾਣ ਲਈ ਕਿਉਂ ਮਜ਼ਬੂਰ ਕਰਦੇ ਹੋ ਜਿਸਦਾ ਤੁਸੀਂ ਸਾਡੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ?
Punjabi Bible 2016 - ਪਵਿੱਤਰ ਬਾਈਬਲ O.V.
ਕੀ ਮੈਂ ਹੀ ਏਸ ਪਰਜਾ ਨੂੰ ਗਰਭ ਵਿੱਚ ਲਿਆ ਅਤੇ ਮੈਂ ਹੀ ਉਹ ਨੂੰ ਜਣਿਆ ਜੋ ਤੂੰ ਮੈਨੂੰ ਕਹਿੰਦਾ ਹੈਂ ਕਿ ਉਨ੍ਹਾਂ ਨੂੰ ਆਪਣੀ ਛਾਤੀ ਉੱਤੇ ਚੁੱਕ ਕੇ ਜਿਵੇਂ ਪਿਤਾ ਦੁੱਧ ਪੀਂਦੇ ਬਾਲ ਨੂੰ ਚੁੱਕੀ ਫਿਰਦਾ ਹੈ ਉਸ ਜ਼ਮੀਨ ਨੂੰ ਲੈ ਜਾਹ ਜਿਹ ਦੇ ਦੇਣ ਦੀ ਸੌਂਹ ਤੈਂ ਉਨ੍ਹਾਂ ਦੇ ਪਿਉ ਦਾਦਿਆਂ ਨਾਲ ਖਾਧੀ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਮੈਂ ਹੀ ਇਸ ਪਰਜਾ ਨੂੰ ਗਰਭ ਵਿੱਚ ਲਿਆ? ਕੀ ਮੈਂ ਹੀ ਉਨ੍ਹਾਂ ਨੂੰ ਜੰਮਿਆ ਜੋ ਤੂੰ ਮੈਨੂੰ ਆਖਦਾ ਹੈ ਕਿ ਉਨ੍ਹਾਂ ਨੂੰ ਆਪਣੀ ਛਾਤੀ ਉੱਤੇ ਚੁੱਕ ਕੇ ਲਈ ਫਿਰ, ਜਿਵੇਂ ਪਿਤਾ ਦੁੱਧ ਪੀਂਦੇ ਬੱਚੇ ਨੂੰ ਚੁੱਕੀ ਫਿਰਦਾ ਹੈ ਤੇ ਇਨ੍ਹਾਂ ਨੂੰ ਉਸ ਦੇਸ ਨੂੰ ਲੈ ਜਾਂਵਾਂ, ਜਿਸ ਦੇ ਦੇਣ ਦੀ ਸਹੁੰ ਤੂੰ ਉਨ੍ਹਾਂ ਦੇ ਪੁਰਖਿਆਂ ਨਾਲ ਖਾਧੀ ਹੈ?