Numbers 11:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਯਹੋਵਾਹ ਬੱਦਲ ਵਿੱਚੋਂ ਹੇਠਾਂ ਉਤਰਿਆ ਅਤੇ ਮੂਸਾ ਨਾਲ ਗੱਲ ਕੀਤੀ। ਆਤਮਾ ਮੂਸਾ ਦੇ ਉੱਪਰ ਸੀ। ਯਹੋਵਾਹ ਨੇ ਉਹੀ ਆਤਮਾ 70 ਬਜ਼ੁਰਗਾਂ ਦੇ ਉੱਪਰ ਰੱਖ ਦਿੱਤਾ ਜਦੋਂ ਆਤਮਾ ਉਨ੍ਹਾਂ ਦੇ ਉੱਪਰ ਉਤਰਿਆ, ਉਨ੍ਹਾਂ ਨੇ ਭਵਿੱਖਬਾਣੀ ਕਰਨੀ ਸ਼ੁਰੂ ਕਰ ਦਿੱਤੀ। ਪਰ ਇਹੀ ਇੱਕ ਮੌਕਾ ਸੀ ਜਦੋਂ ਇਨ੍ਹਾਂ ਲੋਕਾਂ ਨੇ ਅਜਿਹਾ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਹੋਵਾਹ ਬੱਦਲ ਵਿੱਚ ਉਤਰਿਆ ਅਤੇ ਉਹ ਦੇ ਨਾਲ ਗੱਲ਼ ਕੀਤੀ। ਫੇਰ ਉਸ ਨੇ ਉਸ ਆਤਮਾ ਤੋਂ ਲੈਕੇ ਜਿਹੜਾ ਉਹ ਦੇ ਉੱਤੇ ਸੀ ਓਹਨਾਂ ਸੱਤ੍ਰ ਬਜ਼ੁਰਗ ਮਨੁੱਖਾਂ ਉੱਤੇ ਪਾ ਦਿੱਤਾ ਅਤੇ ਐਉਂ ਹੋਇਆ ਕਿ ਜਦ ਆਤਮਾ ਓਹਨਾਂ ਉੱਤੇ ਉੱਤਰਿਆ ਤਾਂ ਓਹ ਅਗੰਮ ਵਾਚਣ ਲੱਗ ਪਏ ਪਰ ਓਹਨਾਂ ਨੇ ਏਸ ਦੇ ਮਗਰੋਂ ਫੇਰ ਨਾ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਹੋਵਾਹ ਬੱਦਲ ਵਿੱਚ ਉਤਰਿਆ ਅਤੇ ਉਸ ਨੇ ਮੂਸਾ ਨਾਲ ਗੱਲ ਕੀਤੀ ਅਤੇ ਉਸ ਨੇ ਉਸ ਆਤਮਾ ਤੋਂ ਲੈ ਕੇ, ਜਿਹੜਾ ਉਹ ਦੇ ਉੱਤੇ ਸੀ, ਉਹਨਾਂ ਸੱਤਰ ਬਜ਼ੁਰਗ ਮਨੁੱਖਾਂ ਉੱਤੇ ਪਾ ਦਿੱਤਾ ਅਤੇ ਜਦ ਆਤਮਾ ਉਹਨਾਂ ਉੱਤੇ ਉਤਰਿਆ, ਤਦ ਉਹ ਭਵਿੱਖਬਾਣੀ ਕਰਨ ਲੱਗ ਪਏ ਪਰ ਇਸ ਤੋਂ ਬਾਅਦ ਉਹਨਾਂ ਨੇ ਦੁਬਾਰਾ ਭਵਿੱਖਬਾਣੀ ਨਾ ਕੀਤੀ।