Numbers 14:34 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਚਾਲੀ ਸਾਲਾਂ ਤੀਕ ਤੁਸੀਂ ਆਪਣੇ ਪਾਪਾਂ ਕਾਰਣ ਦੁੱਖ ਭੋਗੋਂਗੇ। (ਮਤਲਬ ਇਹ ਕਿ ਉਨ੍ਹਾਂ 40 ਦਿਨਾਂ ਦੇ ਹਰੇਕ ਦਿਨ ਬਦਲੇ ਇੱਕ ਸਾਲ, ਜਦੋਂ ਆਦਮੀਆਂ ਨੇ ਉਸ ਧਰਤੀ ਦੀ ਖੋਜ ਪੜਤਾਲ ਕੀਤੀ ਸੀ।) ਤੁਸੀਂ ਜਾਣ ਜਾਵੋਂਗੇ ਕਿ ਮੇਰੇ ਲਈ ਤੁਹਾਡੇ ਵਿਰੁੱਧ ਹੋਣਾ ਕਿੰਨੀ ਭਿਆਨਕ ਗੱਲ ਹੈ।’
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਦਿਨਾਂ ਦੀ ਗਿਣਤੀ ਅਨੁਸਾਰ ਜਦ ਤੁਸੀਂ ਏਸ ਧਰਤੀ ਦਾ ਖੋਜ ਕੱਢਿਆ ਚਾਲੀ ਦਿਨ ਅਰਥਾਤ ਇੱਕ ਦਿਨ ਇੱਕ ਵਰਹੇ ਜਿਹਾ ਤੁਸੀਂ ਆਪਣੀ ਬੁਰਿਆਈ ਨੂੰ ਚਾਲੀ ਵਰਿਹਾਂ ਤੀਕ ਚੁੱਕੋਗੇ ਤਦ ਤੁਸੀਂ ਮੈਨੂੰ ਤਿਆਗਣਾ ਜਾਣੋਗੇ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਦਿਨਾਂ ਦੀ ਗਿਣਤੀ ਅਨੁਸਾਰ ਜਦ ਤੁਸੀਂ ਇਸ ਧਰਤੀ ਦਾ ਭੇਤ ਪਾਇਆ ਚਾਲ੍ਹੀ ਦਿਨ ਅਰਥਾਤ ਇੱਕ ਦਿਨ ਇੱਕ ਸਾਲ ਜਿਹਾ ਤੁਸੀਂ ਆਪਣੀ ਬੁਰਾਈ ਨੂੰ ਚਾਲ੍ਹੀ ਸਾਲ ਤੱਕ ਚੁੱਕੋਗੇ ਤਦ ਤੁਸੀਂ ਮੈਨੂੰ ਤਿਆਗਣ ਦਾ ਨਤੀਜਾ ਜਾਣੋਗੇ!