Numbers 16:39 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਜਾਜਕ ਅਲਆਜ਼ਾਰ ਨੇ ਤਾਂਬੇ ਦੇ ਸਾਰੇ ਧੂਫ਼ਦਾਨ ਇਕੱਠੇ ਕੀਤੇ ਜਿਹੜੇ ਉਨ੍ਹਾਂ ਆਦਮੀਆਂ ਨੇ ਲਿਆਂਦੇ ਸਨ। ਉਹ ਸਾਰੇ ਆਦਮੀ ਸੜ ਚੁੱਕੇ ਸਨ ਪਰ ਧੂਫ਼ਦਾਨ ਬਚ ਗਏ ਸਨ। ਫ਼ੇਰ ਅਲਆਜ਼ਾਰ ਨੇ ਕੁਝ ਆਦਮੀਆਂ ਨੂੰ ਆਖਿਆ ਕਿ ਇਨ੍ਹਾਂ ਧੂਫ਼ਦਾਨਾ ਨੂੰ ਚੰਡ ਕੇ ਚਪਟਾ ਕਰ ਦੇਣ। ਫ਼ੇਰ ਉਸ ਨੇ ਉਹ ਧਾਤ ਦੇ ਪੱਤਰੇ ਜਗਵੇਦੀ ਉੱਤੇ ਰੱਖ ਦਿੱਤੇ।
Punjabi Bible 2016 - ਪਵਿੱਤਰ ਬਾਈਬਲ O.V.
ਅਲਆਜ਼ਾਰ ਜਾਜਕ ਨੇ ਓਹਨਾਂ ਪਿੱਤਲ ਦਿਆਂ ਧੂਪਦਾਨਾਂ ਨੂੰ ਲੈਕੇ ਜਿਹੜੇ ਭਸਮ ਹੋਇਆਂ ਹੋਇਆਂ ਨੇ ਅਰਪਣ ਕੀਤੇ ਸਨ ਓਹਨਾਂ ਨੂੰ ਜਗਵੇਦੀ ਦੇ ਢੱਕਣ ਲਈ ਕੁੱਟਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਅਲਆਜ਼ਾਰ ਜਾਜਕ ਨੇ ਉਹਨਾਂ ਪਿੱਤਲ ਦੇ ਧੂਪਦਾਨਾਂ ਨੂੰ ਲੈ ਕੇ, ਜਿਹੜੇ ਭਸਮ ਹੋਇਆਂ ਮਨੁੱਖਾਂ ਨੇ ਅਰਪਣ ਕੀਤੇ ਸਨ, ਉਹਨਾਂ ਨੂੰ ਜਗਵੇਦੀ ਦੇ ਢੱਕਣ ਲਈ ਕੁੱਟਿਆ।