Numbers 16:42 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੂਸਾ ਅਤੇ ਹਾਰੂਨ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਉੱਤੇ ਖਲੋਤੇ ਹੋਏ ਸਨ। ਲੋਕ ਉੱਥੇ ਉਨ੍ਹਾਂ ਦੇ ਵਿਰੁੱਧ ਸ਼ਿਕਾਇਤ ਕਰਨ ਲਈ ਜਮ੍ਹਾ ਹੋ ਗਏ। ਪਰ ਜਦੋਂ ਉਨ੍ਹਾਂ ਨੇ ਤੰਬੂ ਵੱਲ ਦੇਖਿਆ, ਇਸ ਨੂੰ ਬੱਦਲ ਨੇ ਕਜਿਆ ਹੋਇਆ ਸੀ ਅਤੇ ਉਨ੍ਹਾਂ ਨੇ ਉੱਥੇ ਯਹੋਵਾਹ ਦੇ ਪਰਤਾਪ ਦੀ ਮਜੂਦਗੀ ਵੇਖੀ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਐਉਂ ਹੋਇਆ ਕਿ ਜਦ ਮੰਡਲੀ ਮੂਸਾ ਦੇ ਵਿਰੁੱਧ ਅਤੇ ਹਾਰੂਨ ਦੇ ਵਿਰੁੱਧ ਇਕੱਠੀ ਹੋਈ ਤਾਂ ਉਨ੍ਹਾਂ ਨੇ ਮੰਡਲੀ ਦੇ ਤੰਬੂ ਵੱਲ ਨਿਗਾਹ ਮਾਰੀ ਅਤੇ ਵੇਖੋ ਬੱਦਲ ਨੇ ਉਸ ਨੰ ਢੱਕ ਲਿਆ ਅਤੇ ਯਹੋਵਾਹ ਦਾ ਪਰਤਾਪ ਪਰਗਟ ਹੋਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਮੰਡਲੀ ਦੇ ਲੋਕ ਮੂਸਾ ਅਤੇ ਹਾਰੂਨ ਦੇ ਵਿਰੁੱਧ ਇਕੱਠੇ ਹੋਏ, ਤਦ ਉਨ੍ਹਾਂ ਨੇ ਮੰਡਲੀ ਦੇ ਤੰਬੂ ਵੱਲ ਵੇਖਿਆ ਅਤੇ ਵੇਖੋ, ਬੱਦਲ ਨੇ ਉਸ ਨੂੰ ਢੱਕ ਲਿਆ ਅਤੇ ਯਹੋਵਾਹ ਦਾ ਪਰਤਾਪ ਪ੍ਰਗਟ ਹੋਇਆ।