Numbers 18:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਯਹੋਵਾਹ ਨੂੰ ਦਿੱਤਾ ਹੋਇਆ ਕਿਸੇ ਔਰਤ ਅਤੇ ਕਿਸੇ ਜਾਨਵਰ ਦਾ ਪਹਿਲੋਠਾ ਤੁਹਾਡਾ ਹੈ। ਜੇਕਰ ਪਹਿਲੋਠਾ ਪਸ਼ੂ ਨਾਪਾਕ ਹੈ, ਤਾਂ ਇਸ ਨੂੰ ਛੁਡਾਕੇ ਵਾਪਸ ਲਿਆ ਜਾਣਾ ਚਾਹੀਦਾ ਹੈ। ਜੇਕਰ ਪਹਿਲੋਠਾ ਮਨੁੱਖ ਦਾ ਬੱਚਾ ਹੈ, ਇਸ ਨੂੰ ਛੁਡਾਕੇ ਵਾਪਸ ਲਿਆ ਜਾਣਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸਾਰਿਆਂ ਸਰੀਰਾਂ ਵਿੱਚੋਂ ਕੁੱਖ ਦੇ ਖੋਲ੍ਹਣ ਵਾਲੇ ਜਿਹੜੇ ਓਹ ਯਹੋਵਾਹ ਦੇ ਲਈ ਲਿਆਉਣ ਭਾਵੇਂ ਆਦਮੀ ਦਾ ਭਾਵੇਂ ਡੰਗਰ ਦਾ, ਓਹ ਵੀ ਤੇਰੇ ਲਈ ਹੋਣਗੇ ਤਾਂ ਵੀ ਆਦਮੀ ਦੇ ਪਲੋਠੇ ਦੇ ਨਿਸਤਾਰਾ ਦਾ ਮੁੱਲ ਜ਼ਰੂਰ ਦੇਣਾ ਨਾਲੇ ਅਸ਼ੁੱਧ ਡੰਗਰਾ ਦੇ ਪਲੋਠਿਆਂ ਦੇ ਨਿਸਤਾਰਾ ਦਾ ਮੁੱਲ ਦੇਣਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਰੇ ਪਹਿਲੌਠੇ ਜਿਹੜੇ ਉਹ ਯਹੋਵਾਹ ਲਈ ਲਿਆਉਣ ਭਾਵੇਂ ਆਦਮੀ ਦਾ ਭਾਵੇਂ ਪਸ਼ੂ ਦਾ, ਉਹ ਵੀ ਤੇਰੇ ਲਈ ਹੋਣਗੇ ਤਾਂ ਵੀ ਆਦਮੀ ਦੇ ਪਹਿਲੌਠੇ ਦੇ ਨਿਸਤਾਰੇ ਦਾ ਮੁੱਲ ਜ਼ਰੂਰ ਦੇਣਾ ਨਾਲੇ ਅਸ਼ੁੱਧ ਪਸ਼ੂਆਂ ਦੇ ਪਹਿਲੌਠਿਆਂ ਦੇ ਨਿਸਤਾਰੇ ਦਾ ਮੁੱਲ ਦੇਣਾ।