Numbers 18:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਲੇਵੀ ਦੇ ਪਰਿਵਾਰ ਦੇ ਉਹ ਲੋਕ ਤੇਰੇ ਸਪੁਰਦ ਹਨ। ਉਹ ਤੰਬੂ ਵਿੱਚ ਕੀਤੇ ਜਾਣ ਵਾਲੇ ਸਮੂਹ ਕਂਮਾ ਨੂੰ ਕਰਨਗੇ। ਪਰ ਉਨ੍ਹਾਂ ਨੂੰ ਪਵਿੱਤਰ ਸਥਾਨ ਦੀਆਂ ਵਸਤਾਂ ਜਾਂ ਜਗਵੇਦੀ ਦੇ ਨੇੜੇ ਨਹੀਂ ਜਾਣਾ ਚਾਹੀਦਾ। ਜੇ ਉਹ ਜਾਣਗੇ ਤਾਂ ਮਾਰੇ ਜਾਣਗੇ-ਅਸੀਂ ਤੁਸੀਂ ਵੀ ਮਾਰੇ ਜਾਵਾਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਜੋ ਓਹ ਤੇਰੀ ਜੁੰਮੇਵਾਰੀ ਨੂੰ ਅਤੇ ਸਾਰੇ ਤੰਬੂ ਦੀ ਜੁੰਮੇਵਾਰੀ ਨੂੰ ਸਾਂਭਣ ਪਰੰਤੂ ਪਵਿੱਤ੍ਰ ਅਸਥਾਨ ਦੇ ਭਾਂਡਿਆ ਕੋਲ ਅਤੇ ਜਗਵੇਦੀ ਕੋਲ ਓਹ ਨਾ ਆਉਣ ਕਿ ਉਹ ਮਰ ਨਾ ਜਾਣ, ਨਾ ਓਹ ਨਾ ਤੁਸੀਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਜੋ ਉਹ ਤੇਰੀ ਅਤੇ ਸਾਰੇ ਤੰਬੂ ਦੀ ਜ਼ਿੰਮੇਵਾਰੀ ਨੂੰ ਸੰਭਾਲਣ ਪਰ ਪਵਿੱਤਰ ਸਥਾਨ ਦੇ ਭਾਂਡਿਆਂ ਕੋਲ ਅਤੇ ਜਗਵੇਦੀ ਕੋਲ ਉਹ ਨਾ ਆਉਣ ਤਾਂ ਜੋ ਉਹ ਅਤੇ ਤੁਸੀਂ ਮਰ ਨਾ ਜਾਓ।