Numbers 19:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਇਹ ਬਿਧੀ ਉਨ੍ਹਾਂ ਬਿਵਸਥਾਵਾਂ ਵਿੱਚੋਂ ਹਨ ਜਿਹੜੀਆਂ ਯਹੋਵਾਹ ਨੇ ਇਸਰਾਏਲ ਦੇ ਲੋਕਾਂ ਨੂੰ ਦਿੱਤੀਆਂ ਸਨ। ਇੱਕ ਲਾਲ ਰੰਗ ਦੀ ਗਊ ਲਵੋ ਜਿਹੜੀ ਦੋਸ਼ ਰਹਿਤ ਹੋਵੇ। ਉਸ ਗਊ ਦੇ ਕੋਈ ਝਰੀਟਾ ਨਹੀਂ ਹੋਣੀਆਂ ਚਾਹੀਦੀਆਂ। ਅਤੇ ਉਸ ਗਊ ਉੱਤੇ ਕਦੇ ਵੀ ਪੰਜਾਲੀ ਨਹੀਂ ਪਾਈ ਹੋਣੀ ਚਾਹੀਦੀ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਬਿਵਸਥਾ ਦੀ ਬਿਧੀ ਹੈ ਜਿਹ ਦਾ ਯਹੋਵਾਹ ਨੇ ਹੁਕਮ ਦਿੱਤਾ ਕਿ ਇਸਰਾਏਲੀਆਂ ਨੂੰ ਬੋਲ ਕਿ ਓਹ ਤੇਰੇ ਕੋਲ ਇੱਕ ਲਾਲ ਨਰੋਈ ਜੁਆਨ ਗਾਂ ਲਿਆਉਣ ਜਿਹੜੀ ਬੱਜ ਤੋਂ ਰਹਿਤ ਹੋਵੇ ਅਤੇ ਜਿਹ ਦੇ ਉੱਤੇ ਜੂਲਾ ਨਾ ਰੱਖਿਆ ਗਿਆ ਹੋਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਬਿਵਸਥਾ ਦੀ ਬਿਧੀ ਹੈ ਜਿਸ ਦਾ ਯਹੋਵਾਹ ਨੇ ਹੁਕਮ ਦਿੱਤਾ ਕਿ ਇਸਰਾਏਲੀਆਂ ਨੂੰ ਬੋਲ ਕਿ ਉਹ ਤੇਰੇ ਕੋਲ ਇੱਕ ਲਾਲ ਨਰੋਈ ਵੱਛੀ ਲਿਆਉਣ ਜਿਹੜੀ ਦੋਸ਼ ਰਹਿਤ ਹੋਵੇ ਅਤੇ ਜਿਸ ਦੇ ਉੱਤੇ ਜੂਲਾ ਨਾ ਰੱਖਿਆ ਗਿਆ ਹੋਵੇ।