Numbers 20:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕਿਰਪਾ ਕਰਕੇ ਸਾਨੂੰ ਆਪਣੀ ਧਰਤੀ ਵਿੱਚੋਂ ਲੰਘ ਲੈਣ ਦਿਉ। ਅਸੀਂ ਖੇਤਾਂ ਜਾਂ ਅੰਗੂਰਾਂ ਦੇ ਬਗੀਚਿਆਂ ਵਿੱਚੋਂ ਨਹੀਂ ਲੰਘਾਂਗੇ। ਅਸੀਂ ਤੁਹਾਡੇ ਕਿਸੇ ਵੀ ਖੂਹ ਦਾ ਪਾਣੀ ਨਹੀਂ ਪੀਵਾਂਗੇ। ਅਸੀਂ ਸਿਰਫ਼ ਸ਼ਾਹੀ ਸੜਕ ਉੱਤੋਂ ਦੀ ਲੰਘਾਗੇ। ਅਸੀਂ ਇਹ ਸੜਕ ਛੱਡ ਕੇ ਸੱਜੇ ਜਾਂ ਖੱਬੇ ਨਹੀਂ ਹੋਵਾਂਗੇ। ਤੁਹਾਡੇ ਦੇਸ਼ ਵਿੱਚੋਂ ਗੁਜ਼ਰਦੇ ਹੋਏ ਇਸ ਨੂੰ ਪਾਰ ਕਰ ਜਾਣ ਤੀਕ ਸੜਕ ਉੱਤੇ ਹੀ ਚੱਲਾਂਗੇ।”
Punjabi Bible 2016 - ਪਵਿੱਤਰ ਬਾਈਬਲ O.V.
ਸਾਨੂੰ ਆਪਣੀ ਧਰਤੀ ਦੇ ਵਿੱਚ ਦੀ ਲੰਘਣ ਦਿਓ ਅਤੇ ਅਸੀਂ ਖੇਤਾਂ ਅਤੇ ਦਾਖ ਦੀ ਬਾੜੀ ਦੇ ਵਿੱਚ ਦੀ ਨਹੀਂ ਲੰਘਾਂਗੇ। ਅਸੀਂ ਖੂਹ ਦਾ ਪਾਣੀ ਨਹੀਂ ਪੀਵਾਂਗੇ। ਅਸੀਂ ਪਾਤਸ਼ਾਹੀ ਸੜਕੇ ਸੜਕ ਲੰਘਦੇ ਜਾਵਾਂਗੇ ਅਤੇ ਜਦ ਤਾਈਂ ਅਸੀਂ ਸੱਜੇ ਯਾ ਖੱਬੇ ਨਹੀਂ ਮੁੜਾਂਗੇ ਜਦ ਤਾਈ ਅਸੀਂ ਤੁਹਾਡਿਆਂ ਹੱਦਾਂ ਤੋਂ ਨਾ ਲੰਘ ਜਾਈਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਨੂੰ ਆਪਣੇ ਦੇਸ ਦੇ ਵਿੱਚ ਦੀ ਲੰਘਣ ਦਿਓ ਅਤੇ ਅਸੀਂ ਖੇਤਾਂ ਜਾਂ ਅੰਗੂਰੀ ਬਾਗ਼ਾਂ ਦੇ ਵਿੱਚ ਦੀ ਹੋ ਕੇ ਨਾ ਲੰਘਾਂਗੇ ਅਤੇ ਅਸੀਂ ਖੂਹ ਦਾ ਪਾਣੀ ਨਹੀਂ ਪੀਵਾਂਗੇ, ਅਸੀਂ ਰਾਜੇ ਦੀ ਬਣਾਈ ਹੋਈ ਸੜਕ ਤੋਂ ਹੀ ਲੰਘ ਜਾਂਵਾਂਗੇ, ਅਸੀਂ ਸੱਜੇ ਜਾਂ ਖੱਬੇ ਨਹੀਂ ਮੁੜਾਂਗੇ, ਜਦ ਤੱਕ ਅਸੀਂ ਤੁਹਾਡੀਆਂ ਹੱਦਾਂ ਤੋਂ ਪਾਰ ਨਾ ਲੰਘ ਜਾਈਏ।