Numbers 21:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਕਿਰਪਾ ਕਰਕੇ ਸਾਨੂੰ ਆਪਣੇ ਦੇਸ਼ ਵਿੱਚੋਂ ਦੀ ਲੰਘ ਲੈਣ ਦਿਉ। ਅਸੀਂ ਕਿਸੇ ਖੇਤ ਜਾਂ ਅੰਗੂਰਾਂ ਦੇ ਬਾਗ ਵਿੱਚੋਂ ਹੋਕੇ ਨਹੀਂ ਲੰਘਾਂਗੇ ਜਾਂ ਤੁਹਾਡੇ ਕਿਸੇ ਵੀ ਖੂਹ ਦਾ ਪਾਣੀ ਨਹੀਂ ਪੀਵਾਂਗੇ। ਅਸੀਂ ਸਿਰਫ਼ ਮੁਖ ਸੜਕ ਤੋਂ ਦੀ ਲੰਘਾਂਗੇ। ਤੁਹਾਡੇ ਦੇਸ਼ ਵਿੱਚੋਂ ਲੰਘ ਜਾਣ ਤੱਕ ਅਸੀਂ ਸੜਕ ਉਤੇ ਹੀ ਰੁਕਾਂਗੇ।”
Punjabi Bible 2016 - ਪਵਿੱਤਰ ਬਾਈਬਲ O.V.
ਕਿ ਤੁਸੀਂ ਮੈਨੂੰ ਆਪਣੇ ਦੇਸ ਵਿੱਚ ਦੀ ਲੰਘ ਜਾਣ ਦਿਓ। ਅਸੀਂ ਖੇਤ ਅਥਵਾ ਦਾਖ ਦੀ ਬਾੜੀ ਵਿੱਚ ਨਹੀਂ ਵੜਾਂਗੇ, ਨਾ ਅਸੀਂ ਖੂਹ ਦਾ ਪਾਣੀ ਪੀਵਾਂਗੇ। ਅਸੀਂ ਪਾਤਸ਼ਾਹੀ ਸੜਕ ਥਾਣੀ ਚੱਲਾਂਗੇ ਜਦ ਤੱਕ ਤੁਹਾਡਿਆਂ ਹੱਦਾਂ ਤੋਂ ਪਾਰ ਨਾ ਲੰਘ ਜਾਈਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਸਾਨੂੰ ਆਪਣੇ ਦੇਸ਼ ਦੇ ਵਿੱਚੋਂ ਦੀ ਲੰਘ ਜਾਣ ਦਿਓ। ਅਸੀਂ ਖੇਤ, ਅੰਗੂਰਾਂ ਦੇ ਬਾਗ਼ਾਂ ਵਿੱਚ ਨਹੀਂ ਵੜਾਂਗੇ, ਨਾ ਅਸੀਂ ਖੂਹ ਦਾ ਪਾਣੀ ਪੀਵਾਂਗੇ। ਅਸੀਂ ਸ਼ਾਹੀ ਸੜਕ ਰਾਹੀਂ ਚੱਲਾਂਗੇ ਜਦ ਤੱਕ ਤੁਹਾਡੀਆਂ ਹੱਦਾਂ ਤੋਂ ਪਾਰ ਨਾ ਲੰਘ ਜਾਈਏ।