Numbers 21:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਲੋਕ ਮੂਸਾ ਕੋਲ ਆਏ ਅਤੇ ਆਖਿਆ, “ਅਸੀਂ ਜਾਣਦੇ ਹਾਂ ਕਿ ਜਦੋਂ ਅਸੀਂ ਯਹੋਵਾਹ ਦੇ ਅਤੇ ਤੇਰੇ ਵਿਰੁੱਧ ਬੋਲਿਆ ਤਾਂ ਅਸੀਂ ਪਾਪ ਕੀਤਾ। ਯਹੋਵਾਹ ਅੱਗੇ ਪ੍ਰਾਰਥਨਾ ਕਰ। ਉਸ ਨੂੰ ਆਖ ਕਿ ਇਨ੍ਹਾਂ ਸੱਪਾਂ ਨੂੰ ਦੂਰ ਹਟਾ ਲਵੇ।” ਇਸ ਲਈ ਮੂਸਾ ਨੇ ਲੋਕਾਂ ਲਈ ਪ੍ਰਾਰਥਨਾ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਪਰਜਾ ਨੇ ਮੂਸਾ ਕੋਲ ਆਣ ਕੇ ਆਖਿਆ, ਅਸੀਂ ਪਾਪ ਕੀਤਾ ਜੋਂ ਅਸੀਂ ਤੇਰੇ ਵਿਰੁੱਧ ਅਤੇ ਯਹੋਵਾਹ ਦੇ ਵਿਰੁੱਧ ਬੋਲੇ ਹੁਣ ਯਹੋਵਾਹ ਅੱਗੇ ਬੇਨਤੀ ਕਰ ਕਿ ਉਹ ਸਾਥੋਂ ਏਹ ਸੱਪ ਮੋੜ ਲਵੇ। ਸੋ ਮੂਸਾ ਨੇ ਪਰਜਾ ਲਈ ਬੇਨਤੀ ਕੀਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਪਰਜਾ ਨੇ ਮੂਸਾ ਕੋਲ ਆਣ ਕੇ ਆਖਿਆ, ਅਸੀਂ ਪਾਪ ਕੀਤਾ ਜੋ ਅਸੀਂ ਤੇਰੇ ਅਤੇ ਯਹੋਵਾਹ ਦੇ ਵਿਰੁੱਧ ਬੋਲੇ। ਹੁਣ, ਯਹੋਵਾਹ ਅੱਗੇ ਬੇਨਤੀ ਕਰ ਕਿ ਉਹ ਸਾਡੇ ਕੋਲੋਂ ਇਹਨਾਂ ਸੱਪਾਂ ਨੂੰ ਮੋੜ ਲਵੇ। ਤਦ ਮੂਸਾ ਨੇ ਪਰਜਾ ਦੇ ਲਈ ਬੇਨਤੀ ਕੀਤੀ।