Numbers 22:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਕੁਝ ਲੋਕਾਂ ਨੂੰ ਬਓਰ ਦੇ ਪੁੱਤਰ ਬਿਲਆਮ ਨੂੰ ਸੱਦਣ ਲਈ ਭੇਜਿਆ। ਬਿਲਆਮ, ਫ਼ਰਾਤ ਨਦੀ ਦੇ ਨੇੜੇ ਪਥੋਰ ਵਿਖੇ ਸੀ। ਇੱਥੇ ਸਿਰਫ਼ ਬਿਲਆਮ ਦੇ ਲੋਕੀ ਰਹਿੰਦੇ ਸਨ। ਬਾਲਾਕ ਦਾ ਸੰਦੇਸ਼ ਇਹ ਸੀ: “ਲੋਕਾਂ ਦਾ ਇੱਕ ਨਵਾਂ ਟੋਲਾ ਮਿਸਰ ਵਿੱਚੋਂ ਆਇਆ ਹੈ। ਉਹ ਗਿਣਤੀ ਵਿੱਚ ਇੰਨੇ ਹਨ ਕਿ ਉਨ੍ਹਾਂ ਨੇ ਸਾਰੀ ਧਰਤੀ ਨੂੰ ਕੱਜ ਲਿਆ ਹੈ। ਉਨ੍ਹਾਂ ਨੇ ਮੈਥੋਂ ਅੱਗੇ ਡੇਰਾ ਲਾਇਆ ਹੋਇਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਉਹ ਨੇ ਹਲਕਾਰੇ ਬਓਰ ਦੇ ਪੁੱਤ੍ਰ ਬਿਲਆਮ ਕੋਲ ਪਥੋਰ ਨੂੰ ਜਿਹੜਾ ਵੱਡੇ ਦਰਿਆ ਉੱਤੇ ਹੈ ਆਪਣੀ ਉੱਮਤ ਦੀ ਅੰਸ ਦੇ ਦੇਸ ਵਿੱਚ ਘੱਲੇ ਕਿ ਉਹ ਉਸ ਨੂੰ ਏਹ ਆਖ ਕੇ ਸੱਦੇ ਕਿ ਵੇਖੋ, ਇੱਕ ਉੱਮਤ ਮਿਸਰ ਤੋਂ ਨਿੱਕਲੀ ਹੈ ਅਤੇ ਵੇਖੋ, ਓਹ ਧਰਤੀ ਦੀ ਪਰਤ ਨੂੰ ਢੱਕ ਲੈਂਦੇ ਹਨ ਅਤੇ ਓਹ ਮੇਰੇ ਸਾਹਮਣੇ ਆ ਵੱਸੇ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਉਸ ਨੇ ਪਥੋਰ ਨਗਰ ਨੂੰ, ਜਿਹੜਾ ਵੱਡੇ ਦਰਿਆ ਉੱਤੇ ਹੈ ਆਪਣੀ ਉੱਮਤ ਦੇ ਅੰਸ ਦੇ ਦੇਸ ਵਿੱਚ ਬਓਰ ਦੇ ਪੁੱਤਰ ਬਿਲਆਮ ਕੋਲ, ਸੰਦੇਸ਼ਵਾਹਕ ਘੱਲੇ ਕਿ ਉਹ ਉਸ ਨੂੰ ਇਹ ਆਖ ਕੇ ਸੱਦੇ ਕਿ ਵੇਖੋ, ਇੱਕ ਦਲ ਮਿਸਰ ਤੋਂ ਨਿੱਕਲਿਆ ਹੈ ਅਤੇ ਵੇਖੋ, ਉਹਨਾਂ ਨੇ ਧਰਤੀ ਨੂੰ ਆਪਣੀ ਵੱਸੋਂ ਨਾਲ ਭਰ ਲਿਆ ਹੈ ਅਤੇ ਉਹ ਹੁਣ ਮੇਰੇ ਸਾਹਮਣੇ ਆ ਵੱਸੇ ਹਨ।