Numbers 22:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਆਕੇ ਮੇਰੇ ਲਈ ਇਨ੍ਹਾਂ ਲੋਕਾਂ ਨੂੰ ਸਰਾਪ। ਇਹ ਲੋਕ ਮੇਰੇ ਨਾਲੋਂ ਵੱਧ ਤਾਕਤਵਰ ਹਨ। ਮੈਨੂੰ ਪਤਾ ਹੈ ਕਿ ਤੇਰੇ ਕੋਲ ਬਹੁਤ ਤਾਕਤ ਹੈ। ਜੇ ਤੂੰ ਕਿਸੇ ਵਿਅਕਤੀ ਨੂੰ ਅਸੀਸ ਦੇ ਦੇਵੇਂ ਤਾਂ ਉਸਦੀ ਕਿਸਮਤ ਖੁਲ੍ਹ ਜਾਂਦੀ ਹੈ ਅਤੇ ਜੇ ਤੂੰ ਕਿਸੇ ਨੂੰ ਸਰਾਪ ਦੇ ਦੇਵੇਂ, ਉਸ ਨਾਲ ਮੰਦੀਆਂ ਗੱਲਾਂ ਵਾਪਰਨਗੀਆਂ। ਇਸ ਲਈ ਆਕੇ ਇਨ੍ਹਾਂ ਲੋਕਾਂ ਨੂੰ ਸਰਾਪ। ਸ਼ਾਇਦ ਫ਼ੇਰ ਮੈਂ ਇਨ੍ਹਾਂ ਨੂੰ ਹਰਾ ਸੱਕਾ।”
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਤੂੰ ਆਣ ਕੇ ਏਸ ਉੱਮਤ ਨੂੰ ਮੇਰੇ ਲਈ ਸਰਾਪ ਦੇਵੀਂ ਕਿਉਂ ਜੋ ਓਹ ਮੇਰੇ ਨਾਲੋਂ ਅੱਤ ਬਲਵੰਤ ਹਨ। ਸ਼ਾਇਤ ਮੈਂ ਫਤਹ ਪਾਵਾਂ ਅਤੇ ਅਸੀਂ ਉਨ੍ਹਾਂ ਨੂੰ ਐਉਂ ਮਾਰੀਏ ਭਈ ਮੈਂ ਉਨ੍ਹਾਂ ਨੂੰ ਆਪਣੇ ਦੇਸ ਤੋਂ ਕੱਢ ਦਿਆਂ ਕਿਉਂ ਜੋ ਮੈਂ ਜਾਣਦਾ ਹਾਂ ਕਿ ਜਿਹ ਨੂੰ ਤੂੰ ਬਰਕਤ ਦੇਵੇਂ ਉਹ ਮੁਬਾਰਕ ਹੈ ਅਤੇ ਜਿਹ ਨੂੰ ਤੂੰ ਸਰਾਪ ਦੇਵੇਂ ਉਹ ਸਰਾਪੀ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਤੂੰ ਆ ਕੇ ਇਸ ਦਲ ਨੂੰ ਮੇਰੇ ਲਈ ਸਰਾਪ ਦੇਵੀਂ ਕਿਉਂ ਜੋ ਉਹ ਮੇਰੇ ਨਾਲੋਂ ਅੱਤ ਬਲਵੰਤ ਹਨ। ਸ਼ਾਇਦ ਮੈਂ ਫਤਹ ਪਾਵਾਂ ਅਤੇ ਅਸੀਂ ਉਨ੍ਹਾਂ ਨੂੰ ਅਜਿਹਾ ਮਾਰੀਏ ਕਿ ਉਨ੍ਹਾਂ ਨੂੰ ਆਪਣੇ ਦੇਸ ਤੋਂ ਕੱਢ ਦੇਈਏ ਕਿਉਂ ਜੋ ਮੈਂ ਜਾਣਦਾ ਹਾਂ ਕਿ ਜਿਸ ਨੂੰ ਤੂੰ ਬਰਕਤ ਦੇਵੇਂ ਉਹ ਮੁਬਾਰਕ ਹੈ, ਅਤੇ ਜਿਸ ਨੂੰ ਤੂੰ ਸਰਾਪ ਦੇਵੇਂ ਉਹ ਸਰਾਪੀ ਹੈ।