Numbers 24:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬਿਲਆਮ ਨੇ ਦੇਖਿਆ ਕਿ ਯਹੋਵਾਹ ਇਸਰਾਏਲ ਨੂੰ ਅਸੀਸ ਦੇਣਾ ਚਾਹੁੰਦਾ ਸੀ। ਇਸ ਲਈ ਬਿਲਆਮ ਨੇ ਇਸ ਨੂੰ ਕਿਸੇ ਵੀ ਤਰ੍ਹਾਂ ਕਾਲੇ ਇਲਮ ਰਾਹੀ ਬਦਲਣ ਦੀ ਕੋਸ਼ਿਸ਼ ਨਹੀਂ ਕੀਤੀ। ਪਰ ਬਿਲਆਮ ਨੇ ਆਪਣਾ ਮੂੰਹ ਮੋੜਕੇ ਮਾਰੂਥਲ ਵੱਲ ਦੇਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਬਿਲਆਮ ਨੇ ਵੇਖਿਆ ਕੇ ਯਹੋਵਾਹ ਦੀ ਨਿਗਾਹ ਵਿੱਚ ਇਸਰਾਏਲ ਨੂੰ ਬਰਕਤ ਦੇਣਾ ਚੰਗਾ ਹੈ ਤਾਂ ਜਿਵੇਂ ਪਹਿਲਾਂ ਕਦੀ ਕਦਾਈਂ ਜਾਂਦਾ ਸੀ ਉਹ ਹੁਣ ਜਾਦੂਗਰਾਂ ਨਾਲ ਮਿਲਣ ਲਈ ਨਾ ਗਿਆ ਪਰ ਉਸ ਨੇ ਆਪਣਾ ਮੂੰਹ ਉਜਾੜ ਵੱਲ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਬਿਲਆਮ ਨੇ ਵੇਖਿਆ ਕਿ ਯਹੋਵਾਹ ਦੀ ਨਿਗਾਹ ਵਿੱਚ ਇਸਰਾਏਲ ਨੂੰ ਬਰਕਤ ਦੇਣਾ ਚੰਗਾ ਹੈ ਤਾਂ ਜਿਵੇਂ ਉਹ ਪਹਿਲਾਂ ਕਦੀਂ ਕਦਾਈਂ ਜਾਦੂਗਰਾਂ ਨਾਲ ਮਿਲਣ ਲਈ ਜਾਂਦਾ ਸੀ, ਨਾ ਗਿਆ ਪਰ ਉਸ ਉਜਾੜ ਦੀ ਵੱਲ ਚਲਿਆ ਗਿਆ।