Numbers 29:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਭੇਟਾਂ ਨਵੇਂ ਚੰਨ ਦੀ ਬਲੀ ਅਤੇ ਉਸ ਦੀਆਂ ਅਨਾਜ ਦੀਆਂ ਭੇਟਾਂ ਤੋਂ ਇਲਾਵਾ ਹਨ। ਅਤੇ ਇਹ ਰੋਜ਼ਾਨਾ ਦੀਆਂ ਬਲੀਆਂ ਅਤੇ ਉਸ ਦੀਆਂ ਅਨਾ ਜ਼ ਦੀਆਂ ਭੇਟਾ ਅਤੇ ਪੀਣ ਦੀਆਂ ਭੇਟਾਂ ਤੋਂ ਵੀ ਇਲਾਵਾ ਹਨ। ਉਨ੍ਹਾਂ ਨੂੰ ਬਿਧੀਆਂ ਅਨੁਸਾਰ ਚੜ੍ਹਾਇਆ ਜਾਣਾ ਚਾਹੀਦਾ ਹੈ ਇਹ ਭੇਟਾ ਅੱਗ ਦੁਆਰਾ ਚੜ੍ਹਾਈਆਂ ਹੋਣੀਆਂ ਚਾਹੀਦੀਆਂ ਹਨ। ਇਨ੍ਹਾਂ ਦੀ ਸੁਗੰਧੀ ਯਹੋਵਾਹ ਨੂੰ ਪ੍ਰਸੰਨ ਕਰੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਏਹ ਇਨ੍ਹਾਂ ਦੇ ਬਿਨਾਂ ਹੋਣ ਅਰਥਾਤ ਨਵੇਂ ਚੰਦਰਮਾ ਦੀ ਹੋਮ ਬਲੀ ਉਸ ਦੇ ਮੈਦੇ ਦੀ ਭੇਟ ਸਣੇ ਅਤੇ ਅਖੰਡ ਹੋਮ ਬਲੀ ਲਈ ਉਸ ਦੇ ਮੈਦੇ ਦੀ ਭੇਟ ਸਣੇ ਅਤੇ ਉਨ੍ਹਾਂ ਦੇ ਪੀਣ ਦੀਆਂ ਭੇਟਾਂ ਸਣੇ ਅਤੇ ਉਨ੍ਹਾਂ ਦੀ ਰੀਤ ਅਨੁਸਾਰ, ਏਹ ਯਹੋਵਾਹ ਲਈ ਸੁੰਗਧਤਾ ਦੀ ਅੱਗ ਦੀ ਭੇਟ ਹੋਵੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇਹ ਇਨ੍ਹਾਂ ਤੋਂ ਅਲੱਗ ਹੋਣ ਅਰਥਾਤ ਨਵੇਂ ਚੰਦਰਮਾ ਦੀ ਹੋਮ ਬਲੀ ਉਸ ਦੇ ਮੈਦੇ ਦੀ ਭੇਟ ਦੇ ਨਾਲ ਅਤੇ ਅਖੰਡ ਹੋਮ ਬਲੀ ਉਸ ਦੇ ਮੈਦੇ ਦੀ ਭੇਟ ਨਾਲ ਅਤੇ ਉਨ੍ਹਾਂ ਦੇ ਪੀਣ ਦੀਆਂ ਭੇਟਾਂ ਸਮੇਤ ਉਨ੍ਹਾਂ ਦੀ ਰੀਤ ਅਨੁਸਾਰ, ਇਹ ਯਹੋਵਾਹ ਲਈ ਸੁਗੰਧਤਾ ਦੀ ਅੱਗ ਦੀ ਭੇਟ ਹੋਵੇ।