Numbers 30:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਜੇ ਉਸ ਦਾ ਪਤੀ ਇਸ ਇਕਰਾਰ ਬਾਰੇ ਸੁਣਦਾ ਹੈ ਅਤੇ ਉਸ ਨੂੰ ਇਕਰਾਰ ਪੂਰਾ ਕਰਨ ਨਹੀਂ ਦਿੰਦਾ, ਤਾਂ ਉਸ ਨੂੰ ਅਜਿਹਾ ਕਰਨ ਦੀ ਲੋੜ ਨਹੀਂ ਜਿਸਦਾ ਉਸ ਨੇ ਇਕਰਾਰ ਕੀਤਾ ਸੀ। ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਉਸ ਨੇ ਕੀ ਇਕਰਾਰ ਕੀਤਾ ਸੀ, ਉਸ ਦਾ ਪਤੀ ਇਕਰਾਰ ਨੂੰ ਤੋੜ ਸੱਕਦਾ ਹੈ। ਜੇ ਉਸ ਦਾ ਪਤੀ ਇਕਰਾਰ ਨੂੰ ਤੋੜਦਾ ਹੈ, ਤਾਂ ਯਹੋਵਾਹ ਉਸ ਨੂੰ ਮਾਫ਼ ਕਰ ਦੇਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜੇ ਉਸ ਦੇ ਮਨੁੱਖ ਨੇ ਸੁਣਦੇ ਸਾਰ ਉਨ੍ਹਾਂ ਨੂੰ ਤੋੜ ਦਿੱਤਾ ਹੋਵੇ ਤਦ ਜੋ ਕੁਝ ਉਸ ਦੇ ਬੁੱਲ੍ਹਾਂ ਤੋਂ ਉਸ ਦੀਆਂ ਸੁੱਖਣਾ ਦੇ ਵਿਖੇ ਯਾ ਜੀਉ ਦੇ ਬੰਨ੍ਹਣ ਦੇ ਵਿਖੇ ਨਿੱਕਲਿਆ ਹੋਵੇ ਉਹ ਪੱਕਾ ਨਾ ਰਹੇ ਕਿਉਂ ਜੋ ਉਸ ਦੇ ਮਨੁੱਖ ਨੇ ਉਨ੍ਹਾਂ ਨੂੰ ਤੋੜ ਦਿੱਤਾ ਅਤੇ ਯਹੋਵਾਹ ਉਸ ਨੂੰ ਮਾਫੀ ਦੇਵੇਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜੇ ਉਸ ਦੇ ਪਤੀ ਨੇ ਸੁਣਦੇ ਹੀ ਉਨ੍ਹਾਂ ਨੂੰ ਤੋੜ ਦਿੱਤਾ ਹੋਵੇ ਤਦ ਜੋ ਕੁਝ ਉਸ ਦੇ ਮੂੰਹ ਤੋਂ ਉਸ ਦੀਆਂ ਸੁੱਖਣਾ ਦੇ ਵਿਖੇ ਜਾਂ ਜੀਵਨ ਦੇ ਬੰਨ੍ਹਣ ਦੇ ਵਿਖੇ ਨਿੱਕਲਿਆ ਹੋਵੇ ਉਹ ਪੱਕਾ ਨਾ ਰਹੇ ਕਿਉਂ ਜੋ ਉਸ ਦੇ ਪਤੀ ਨੇ ਉਨ੍ਹਾਂ ਨੂੰ ਤੋੜ ਦਿੱਤਾ ਅਤੇ ਯਹੋਵਾਹ ਉਸ ਨੂੰ ਮਾਫ਼ੀ ਦੇਵੇਗਾ।